ਚੰਡੀਗੜ੍ਹ: ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਸੋਮਵਾਰ ਨੂੰ ਆਪਣੇ ਮੰਤਰੀ ਮੰਡਲ ਦਾ ਪਹਿਲਾਂ ਵਿਸਥਾਰ ਕੀਤਾ ਅਤੇ ਪੰਜਾਬ ਰਾਜ ਭਵਨ ਦੇ ਕੰਪਲੈਕਸ ਅੰਦਰ ਗੁਰੂ ਨਾਨਕ ਦੇਵ ਆਡੀਟੋਰੀਅਮ ਵਿੱਚ ਪੰਜ ਵਿਧਾਇਕਾਂ ਨੂੰ ਕੈਬਿਨਟ ਮੰਤਰੀਆਂ ਵਜੋਂ ਸਹੁੰ ਚੁਕਾਈ ਗਈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸੁਨਾਮ ਤੋਂ ਦੋ ਵਾਰ ਵਿਧਾਇਕ ਅਮਨ ਅਰੋੜਾ ਸਮੇਤ ਨਵੇਂ ਬਣੇ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ।ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ, ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਮਾਜਰਾ ਅਤੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੂੰ 'ਆਪ' ਸਰਕਾਰ 'ਚ ਨਵੇਂ ਮੰਤਰੀ ਬਣਾਇਆ ਗਿਆ ਹੈ।