ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਵਿਆਹ ਕਰਨ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਵਿਆਹ ਚੰਡੀਗੜ੍ਹ 'ਚ ਹੋਵੇਗਾ। ਸੂਤਰਾਂ ਮੁਤਾਬਕ ਸੀਐਮ ਭਗਵੰਤ ਮਾਨ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਵੇਗਾ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਆਹ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੇਰੇ ਵੱਲੋਂ ਦਿਲੋਂ ਵਧਾਈਆਂ। ਉਹ ਕੱਲ੍ਹ ਆਪਣੀ ਜ਼ਿੰਦਗੀ ਦਾ ਇੱਕ ਨਵਾਂ ਅਧਿਆਏ ਸ਼ੁਰੂ ਕਰਨ ਜਾ ਰਹੇ ਹਨ। ਖੁਸ਼ਹਾਲ ਤੇ ਖੁਸ਼ੀ ਭਰੇ ਵਿਆਹੁਤਾ ਜੀਵਨ ਲਈ ਸ਼ੁੱਭ ਕਾਮਨਾਵਾਂ।