Wednesday, April 02, 2025

Punjab

Punjab Weather Update : ਪੰਜਾਬ 'ਚ 11 ਜੁਲਾਈ ਤਕ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Punjab Weather Update

July 06, 2022 03:36 PM

ਚੰਡੀਗੜ੍ਹ : ਪੰਜਾਬ ਵਿੱਚ 11 ਜੁਲਾਈ ਤੱਕ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਕ ਮੌਨਸੂਨ ਸਹੀ ਰਫ਼ਤਾਰ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਮੇਤ ਉੱਤਰ ਭਾਰਤ ਵਿੱਚ ਮਾਨਸੂਨ ਨੇ ਦਸਤਕ ਦੇ ਦਿਤੀ ਹੈ। ਮਾਨਸੂਨ ਹਾਲੇ ਸ਼ੁਰੂ ਹੋਇਆ ਹੀ ਹੈ ਕਿ ਸੜਕਾਂ `ਤੇ ਪਾਣੀ ਭਰਨਾ ਸ਼ੁਰੂ ਵੀ ਹੋ ਗਿਆ ਹੈ। ਬੁੱਧਵਾਰ ਨੂੰ ਚੰਡੀਗੜ੍ਹ `ਚ ਇਸੇ ਤਰ੍ਹਾਂ ਦਾ ਨਜ਼ਾਰਾ ਦੇਖਣ ਨੂੰ ਮਿਲਿਆ। ਕਈ ਸੈਕਟਰਾਂ ਵਿੱਚ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ `ਚ ਵੜ੍ਹ ਗਿਆ ਹੈ। ਸ਼ਹਿਰ ਦੀਆਂ ਕਲੋਨੀਆਂ ਦੀ ਹਾਲਤ ਹੋਰ ਵੀ ਮਾੜੀ ਹੈ। ਉੱਥੇ ਹੀ ਬਰਸਾਤੀ ਪਾਣੀ ਦੇ ਨਾਲ-ਨਾਲ ਸੀਵਰੇਜ ਦਾ ਪਾਣੀ ਵੀ ਘਰਾਂ ਵਿੱਚ ਦਾਖਲ ਹੋ ਰਿਹਾ ਹੈ। ਸ਼ਹਿਰ ਦੇ ਕਈ ਸੈਕਟਰਾਂ ਦੀਆਂ ਸੜਕਾਂ ਦੋ ਫੁੱਟ ਤੱਕ ਪਾਣੀ ਨਾਲ ਭਰ ਗਈਆਂ ਹਨ। ਲੋਕਾਂ ਨੂੰ ਵਾਹਨ ਚਲਾਉਣਾ ਔਖਾ ਹੋ ਰਿਹਾ ਹੈ। ਪਾਣੀ ਭਰਨ ਕਾਰਨ ਲੋਕਾਂ ਦੇ ਵਾਹਨ ਬੰਦ ਹੋ ਰਹੇ ਹਨ ਅਤੇ ਨੁਕਸਾਨ ਹੋ ਰਿਹਾ ਹੈ।

Have something to say? Post your comment