Friday, April 04, 2025

Punjab

ਵਿਜੇ ਕੁਮਾਰ ਜੰਜੂਆ ਨੇ ਪੰਜਾਬ ਦੇ 41ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

Chief Secretary of Punjab Vijay Kumar Janjua

July 06, 2022 03:44 PM

ਚੰਡੀਗੜ : 1989 ਬੈਚ ਦੇ ਆਈ.ਏ.ਐਸ. ਅਧਿਕਾਰੀ ਵਿਜੇ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਲਿਆ।ਸ੍ਰੀ ਜੰਜੂਆ ਨੇ ਅਨਿਰੁੱਧ ਤਿਵਾੜੀ ਦੀ ਥਾਂ ਪੰਜਾਬ ਦੇ ਨਵੇਂ ਮੁੱਖ ਸਕੱਤਰ ਦਾ ਅਹੁਦਾ ਸਾਂਭਿਆ ਜਿਨ੍ਹਾਂ ਨੂੰ ਹੁਣ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ ਦਾ ਡਾਇਰੈਕਟਰ ਜਨਰਲ ਲਗਾਇਆ ਹੈ।

ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਸ੍ਰੀ ਜੰਜੂਆ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਸੰਭਾਲਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕੀਤਾ ਜਿਸ ਵਿੱਚ ਪੇਂਡੂ ਵਿਕਾਸ, ਉਦਯੋਗ, ਕਿਰਤ, ਪਸ਼ੂ ਪਾਲਣ ਆਦਿ ਸ਼ਾਮਲ ਹਨ। ਉਨ੍ਹਾਂ ਭਾਰਤ ਸਰਕਾਰ ਵਿਚ ਹੁੰਦਿਆਂ ਉਦਯੋਗਿਕ ਨੀਤੀ ਅਤੇ ਪ੍ਰੋਤਸਾਹਨ ਵਿਭਾਗ ਵਿੱਚ ਡਾਇਰੈਕਟਰ (ਉਦਯੋਗ) ਵਜੋਂ ਤਿੰਨ ਸਾਲ ਲਈ ਸੇਵਾ ਨਿਭਾਈ। ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਆਪਣੇ ਕਾਰਜਕਾਲ ਦੌਰਾਨ ਸ੍ਰੀ ਜੰਜੂਆ ਨੇ ਐਨ.ਆਈ.ਸੀ. ਦੀ ਮਦਦ ਨਾਲ ਇੱਕ ਸਾਫਟਵੇਅਰ ਪੀ.ਆਰ.ਆਈ.ਐਸ.ਐਮ. (ਪ੍ਰੀਜ਼ਮ) ਤਿਆਰ ਕੀਤਾ ਅਤੇ ਪੰਜਾਬ ਵਿੱਚ ਪਹਿਲੀ ਵਾਰ ਜਾਇਦਾਦਾਂ ਦੀ ਕੰਪਿਊਟਰਾਈਜਡ ਰਜਿਸਟ੍ਰੇਸ਼ਨ ਸ਼ੁਰੂ ਕੀਤੀ।

ਪੰਜਾਬ ਦੇ ਨਵੇਂ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਅਹੁਦਾ ਸੰਭਾਲਣ ਮੌਕੇ ਅਹੁਦਾ ਛੱਡ ਰਹੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਵੀ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂੰ ਪ੍ਰਸਾਦ ਤੋਂ ਇਲਾਵਾ ਸੀਨੀਅਰ ਸਿਵਲ ਅਧਿਕਾਰੀ ਤੇਜਵੀਰ ਸਿੰਘ, ਹੁਸਨ ਲਾਲ, ਅਜੋਏ ਸ਼ਰਮਾ, ਰਜਤ ਅੱਗਰਵਾਲ, ਅਭਿਨਵ ਤ੍ਰਿਖਾ, ਸੋਨਾਲੀ ਗਿਰਿ, ਸੁਮੀਤ ਜਾਰੰਗਲ, ਕੁਮਾਰ ਅਮਿਤ, ਅੰਮ੍ਰਿਤ ਕੌਰ ਗਿੱਲ, ਅਪਨੀਤ ਰਿਆਤ, ਗਿਰੀਸ਼ ਦਿਆਲਨ ਤੇ ਅਮਿਤ ਤਲਵਾੜ ਵੀ ਹਾਜ਼ਰ ਸਨ।

Have something to say? Post your comment