Wednesday, April 02, 2025

Punjab

ਚੇਤਨ ਸਿੰਘ ਜੌੜਾਮਾਜਰਾ ਨੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਤੇ ਚੋਣਾਂ ਬਾਰੇ ਮੰਤਰੀ ਦਾ ਅਹੁਦਾ ਸੰਭਾਲਿਆ

Chetan Singh Jodhamajra

July 06, 2022 04:12 PM

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗ ਦੀ ਕਮਾਂਡ ਮਿਲਣ ਤੋਂ ਬਾਅਦ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣਾ ਅਹੁਦਾ ਸੰਭਾਲ ਲਿਆ।

ਆਪਣੇ 'ਤੇ ਭਰੋਸਾ ਜਤਾਉਣ ਲਈ ਪਾਰਟੀ ਹਾਈ ਕਮਾਂਡ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ ਆਪਣੀਆਂ ਸਮੁੱਚੀਆਂ ਜ਼ਿੰਮੇਵਾਰੀਆਂ ਸਮਰਪਣ ਭਾਵਨਾ ਅਤੇ ਲਗਨ ਨਾਲ ਨਿਭਾਉਣਗੇ।

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਲੋਕਾਂ ਨੂੰ ਉਚ-ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਤਪਰ ਹੈ ਅਤੇ ਲੋਕਾਂ ਦੇ ਘਰਾਂ ਤੱਕ ਸਿਹਤ ਸੇਵਾਵਾਂ ਪਹੰਚਾਉਣ ਲਈ ਹਰ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੇ ਚੋਣ ਮੈਨੀਫ਼ੈਸਟੋ ਵਿੱਚ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕਰੇਗੀ।ਅਹੁਦੇ ਸੰਭਾਲਣ ਮੌਕੇ ਕੈਬਨਿਟ ਮੰਤਰੀ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪ੍ਰਸ਼ੰਸਕ ਮੌਜੂਦ ਸਨ।

Have something to say? Post your comment