Friday, April 04, 2025

Punjab

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਹੁਦਾ ਸੰਭਾਲਿਆ

Cabinet Minister Fauja Singh Sarari

July 06, 2022 05:05 PM

ਚੰਡੀਗੜ੍ਹ : ਪੰਜਾਬ ਦੇ ਨਵ-ਨਿਯੁਕਤ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ. ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਸੁਤੰਤਰਤਾ ਸੈਨਾਨੀ ਦੀ ਭਲਾਈ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਵਿਭਾਗ ਦੇ ਵਜ਼ੀਰ ਵਜੋਂ ਅਹੁਦਾ ਸੰਭਾਲ ਲਿਆ।
ਅਹੁਦਾ ਸੰਭਾਲਨ ਉਪਰੰਤ ਸ੍ਰੀ ਸਰਾਰੀ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਉਨ੍ਹਾਂ ਵਿੱਚ ਭਰੋਸਾ ਪ੍ਰਗਟਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੁਤੰਤਰਤਾ ਸੈਨਾਨੀਆਂ, ਸਾਬਕਾ ਫੌਜੀਆਂ ਦੀ ਭਲਾਈ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਰਕਾਰ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਖੇਤਰ ਨੂੰ ਹੋਰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਵਿਭਾਗਾਂ ਨੂੰ ਬੁਲੰਦੀਆਂ ਤੇ ਪਹਚਾਉਣ ਦਾ ਯਤਨ ਕਰਨਗੇ।

ਇਸ ਮੌਕੇ ਸਰਾਰੀ ਦੀ ਪਤਨੀ ਚਰਨਜੀਤ ਕੌਰ, ਪੁੱਤਰੀ ਸਿਮਰਨਜੀਤ ਕੌਰ, ਐਮ.ਐਲ.ਏ. ਰਣਬੀਰ ਸਿੰਘ ਭੁੱਲਰ, ਐਮ.ਐਲ.ਏ. ਰਜਨੀਸ਼ ਦਹੀਆ, ਨਰੇਸ਼ ਕਟਾਰੀਆ ਅਤੇ ਸ਼ੇਲਿੰਦਰ ਕੌਰ ਡਾਇਰੈਕਟਰ ਬਾਗਬਾਨੀ, ਜਥੇਦਾਰ ਦਰਸ਼ਨ ਸਿੰਘ ਜਗਾਰਾਮ ਤੀਰਥ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Have something to say? Post your comment