ਚੰਡੀਗੜ੍ਹ: ਪੰਜਾਬ ਵਿੱਚ ਦੋ ਦਿਨਾਂ ਦੌਰਾਨ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਵੀ ਵਾਧਾ ਹੋਇਆ ਹੈ ਕਿਉਂਕਿ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 62 ਨਵੇਂ ਮਾਮਲੇ ਸਾਹਮਣੇ ਆਏ ਹਨ, ਇਸ ਤਰ੍ਹਾਂ ਕੋਰੋਨਾ ਮਾਮਲਿਆਂ ਵਿਚ 0.10 ਪ੍ਰਤੀਸ਼ਤ ਤੋਂ 0.17 ਪ੍ਰਤੀਸ਼ਤ ਤਕ ਦਾ ਵਾਧਾ ਦਰਜ ਕੀਤਾ ਗਿਆ ਹੈ। ਇਥੇ ਰਾਹਤ ਦੀ ਖ਼ਬਰ ਇਹ ਹੈ ਕਿ 24 ਘੰਟਿਆਂ ਵਿੱਚ ਲਾਗ ਕਾਰਨ ਮੌਤ ਦਾ ਇੱਕ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ। ਸੂਬੇ ਦੇ ਸਿਹਤ ਵਿਭਾਗ ਮੁਤਾਬਕ 12264,923 ਲੋਕਾਂ ਦੇ ਨਮੂਨੇ ਲਏ ਗਏ, ਜਿਨ੍ਹਾਂ ਚੋਂ 599266 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਆ ਹੈ। ਸੂਬੇ ਵਿੱਚ ਇਸ ਵੇਲੇ 473 ਐਕਟਿਵ ਕੇਸ ਹਨ। ਲਾਗ ਕਾਰਨ ਹੁਣ ਤੱਕ 16299 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਸਾਹ ਲੈਣ ਵਿੱਚ ਮੁਸ਼ਕਲ ਦੇ ਕਾਰਨ 47 ਸੰਕਰਮਿਤ ਲੋਕਾਂ ਨੂੰ ਆਕਸੀਜਨ ਸਪੋਰਟ 'ਤੇ ਰੱਖਿਆ ਗਿਆ ਹੈ। ਬਲੈਕ ਫੰਗਸ ਦਾ ਕੋਈ ਨਵਾਂ ਕੇਸ ਵੀ ਸਾਹਮਣੇ ਨਹੀਂ ਆਇਆ ਹੈ। ਹੁਣ ਤੱਕ ਪੰਜਾਬ ਵਿੱਚ ਬਲੈਕ ਫੰਗਸ ਦੇ 678 ਮਾਮਲੇ ਸਾਹਮਣੇ ਆਏ ਹਨ, 51 ਇਸ ਕਾਰਨ ਮਰ ਚੁੱਕੇ ਹਨ।