ਚੰਡੀਗੜ : ਦਿੱਲੀ ਤੋਂ ਦੋ ਨਾਈਜੀਰੀਅਨ ਵਿਅਕਤੀਆਂ ਦੀ ਗਿ੍ਰਫਤਾਰੀ ਦੇ ਨਾਲ, ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਇੱਕ ਅੰਤਰਰਾਸ਼ਟਰੀ ਸਾਈਬਰ ਫਰਾਡ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਰੈਕਟ ਵਿੱਚ ਧੋਖਾਧੜੀ ਕਰਨ ਵਾਲੇ ਆਪਣੇ ਵਟਸਐਪ ਪ੍ਰੋਫਾਈਲਾਂ ‘ਤੇ ਵੀ.ਵੀ.ਆਈ.ਪੀਜ਼ ਦੀਆਂ ਡੀਪੀਜ਼ ਅਤੇ ਨਾਮ ਵਰਤਕੇ ਸਰਕਾਰੀ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਠੱਗ ਰਹੇ ਸਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਦਿੱਤੀ।
ਜਾਲਸਾਜ਼ੀ ਕਰਨ ਵਾਲੇ ਇਹ ਵਿਅਕਤੀ ਬੇਕਸੂਰ ਲੋਕਾਂ , ਜ਼ਿਆਦਾਤਰ ਸਰਕਾਰੀ ਅਧਿਕਾਰੀਆਂ ਨੂੰ ਨਿੱਜੀ ਸੰਦੇਸ਼ ਭੇਜ ਕੇ, ਐਮਾਜਾਨ ਗਿਫਟ ਕਾਰਡ, ਪੇ.ਟੀ.ਐਮ., ਜਾਂ ਕਿਸੇ ਹੋਰ ਡਿਜੀਟਲ ਪਲੈਟਫਾਰਮ ਰਾਹੀਂ ਪੈਸੇ ਭੇਜਣ ਦੀ ਮੰਗ ਕਰਦੇ ਸਨ ਸੀ। ਪਿਛਲੇ ਕੁਝ ਮਹੀਨਿਆਂ ਦੌਰਾਨ, ਇਹ ਜਾਲਸਾਜ਼ਾਂ ਨੇ ਕੈਬਨਿਟ ਮੰਤਰੀਆਂ, ਡੀ.ਜੀ.ਪੀ. ਪੰਜਾਬ, ਮੁੱਖ ਸਕੱਤਰ ਪੰਜਾਬ, ਅਤੇ ਹੋਰ ਆਈਏਐਸ/ਆਈਪੀਐਸ ਅਫਸਰਾਂ ਦਾ ਨਾਮ ਵਰਤ ਕੇ ਬਹੁਤ ਸਾਰੇ ਲੋਕਾਂ ਨੂੰ ਠੱਗਿਆ ਹੈ।
ਡੀ.ਜੀ.ਪੀ. ਗੌਰਵ ਯਾਦਵ ਨੇ ਖੁਲਾਸਾ ਕੀਤਾ ਕਿ ਇਨਾਂ ਗਿ੍ਰਫਤਾਰੀਆਂ ਦੇ ਨਾਲ, ਪੰਜਾਬ ਪੁਲਿਸ ਨੇ ਇੱਕ ਹੋਰ ਵੱਡੀ ਕਾਮਯਾਬੀ ਦਰਜ ਕੀਤੀ ਹੈ, ਜਿਸ ਨਾਲ ਦਿੱਲੀ ਤੋਂ ਫੈਲੇ ਹੋਏ ਸਾਈਬਰ ਜਾਲਸਾਜ਼ੀ ਦੇ ਗਠਜੋੜ ਦੀ ਡੂੰਘੀਆਂ ਜੜਾਂ ਜੋ ਮੁੱਖ ਤੌਰ ‘ਤੇ ਨਾਈਜੀਰੀਅਨ ਵਿਅਕਤੀਆਂ ਦੇ ਕੁਝ ਭਾਰਤੀ ਸਾਥੀਆਂ ਨਾਲ ਸਬੰਧਾਂ, ਨੂੰ ਜੱਗ ਜ਼ਾਹਰ ਕੀਤਾ ਹੈ।
ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਨੀਓਕ ਹਾਈਗਿਨਸ ਓਕਵੁਡੀਲੀ ਉਰਫ ਪੋਕਾ ਅਤੇ ਫਰੈਂਕਲਿਨ ਉਰਫ ਵਿਲੀਅਮ ਵਜੋਂ ਹੋਈ ਹੈ, ਦੋਵੇਂ ਨਾਈਜੀਰੀਆ ਦੇ ਲਾਗੋਸ ਦੇ ਰਹਿਣ ਵਾਲੇ ਹਨ ਅਤੇ ਇਸ ਸਮੇਂ ਦਿੱਲੀ ਵਿੱਚ ਰਹਿ ਰਹੇ ਹਨ। ਪੁਲਿਸ ਨੇ ਕੈਨਰਾ ਬੈਂਕ ਦਾ ਇੱਕ ਡੈਬਿਟ ਕਾਰਡ, ਵੱਖ-ਵੱਖ ਗੈਜਿਟ, ਮੋਬਾਈਲ ਫੋਨ, ਲੈਪਟਾਪ, ਕੀਮਤੀ ਘੜੀਆਂ ਅਤੇ ਪਾਸਪੋਰਟ ਵੀ ਬਰਾਮਦ ਕੀਤੇ ਹਨ।
ਇਸ ਆਪ੍ਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਆਈ.ਜੀ. ਸਾਈਬਰ ਕ੍ਰਾਈਮ ਆਰ.ਕੇ. ਜੈਸਵਾਲ ਨੇ ਕਿਹਾ ਕਿ ਇੱਕ ਵਿਆਪਕ ਹਾਈ-ਟੈਕ ਜਾਂਚ ਅਤੇ ਵਟਸਐਪ ਵਲੋਂ ਭਰੋਸੇਯੋਗ ਜਾਣਕਾਰੀ ਹਾਸਲ ਕਰਨ ਉਪਰੰਤ , ਸਟੇਟ ਸਾਈਬਰ ਸੈੱਲ ਨੂੰ ਕੁਝ ਵੱਡੀਆਂ ਲੀਡਾਂ ਮਿਲੀਆਂ ਸਨ, ਜਿਸ ਤੋਂ ਬਾਅਦ ਤਿੰਨ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਅਤੇ ਦੋਸ਼ੀਆਂ ਦੀ ਪੜਤਾਲ ਅਤੇ ਗਿ੍ਰਫਤਾਰੀ ਨੂੰ ਅੰਜਾਮ ਦੇਣ ਲਈ ਫੀਲਡ ਵਰਕ ਦੇ ਵਿੱਤੀ, ਤਕਨੀਕੀ ਦੇ ਕਾਰਜ ਸੌਂਪੇ ਗਏ । ਉਨਾਂ ਦੱਸਿਆ ਕਿ ਡੀ.ਐਸ.ਪੀ. ਸਾਈਬਰ ਕ੍ਰਾਈਮ ਸਮਰਪਾਲ ਸਿੰਘ ਦੀ ਨਿਗਰਾਨੀ ਹੇਠ ਪੁਲੀਸ ਟੀਮ ਜਿਸ ਵਿੱਚ ਦੋ ਇੰਸਪੈਕਟਰ ਅਤੇ ਹੋਰ ਪੁਲੀਸ ਮੁਲਾਜ਼ ਸ਼ਾਮਲ ਸਨ, ਨੂੰ ਦਿੱਲੀ ਭੇਜਿਆ ਗਿਆ ।