Wednesday, April 02, 2025

Punjab

ਅਮਨ ਅਰੋੜਾ ਨੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ

Aman Arora

July 07, 2022 05:18 PM

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਪਹਿਲਾਂ ਪਰਮਾਤਮਾ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਸ੍ਰੀ ਅਮਨ ਅਰੋੜਾ ਦੇ ਅਹੁਦਾ ਸਾਂਭਣ ਮੌਕੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ, ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ, ਸ੍ਰੀ ਕੁਲਵੰਤ ਸਿੰਘ, ਡਾ ਜੀਵਨਜੋਤ ਕੌਰ, ਸ੍ਰੀ ਦਵਿੰਦਰਜੀਤ ਸਿੰਘ ਲਾਡੀ ਤੇ ਸ੍ਰੀ ਨਰਿੰਦਰਪਾਲ ਸਿੰਘ ਸਵਨਾ (ਸਾਰੇ ਵਿਧਾਇਕ) ਹਾਜ਼ਰ ਸਨ।

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਜੋ ਸੁਨਾਮ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ ਹਨ, ਨੇ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

Have something to say? Post your comment