ਨਵੀਂ ਦਿੱਲੀ: ਅੱਜ ਯਾਨੀ ਕਿ ਵੀਰਵਾਰ ਲਗਾਤਾਰ 19ਵਾਂ ਦਿਨ ਹੈ, ਜਦੋਂ ਤੇਲ ਕੰਪਨੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਇਸ ਦਾ ਕਾਰਨ ਇਹ ਹੈ ਕਿ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਨਰਮੀ ਹੈ। ਰਾਜਧਾਨੀ ਦਿੱਲੀ ਵਿੱਚ ਇਨ੍ਹਾਂ 41 ਦਿਨਾਂ ਦੌਰਾਨ ਪੈਟਰੋਲ ਦੀ ਕੀਮਤ ਵਿੱਚ 11.44 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸੇ ਤਰ੍ਹਾਂ ਡੀਜ਼ਲ ਦੀ ਕੀਮਤ ਇਸ ਸਮੇਂ ਦੌਰਾਨ 09.14 ਰੁਪਏ ਪ੍ਰਤੀ ਲੀਟਰ ਵਧੀ ਹੈ। ਇਸ ਵਾਧੇ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨਵੇਂ ਰਿਕਾਰਡ ਪੱਧਰ 'ਤੇ ਪਹੁੰਚ ਗਈਆਂ ਹਨ। ਅੱਜ ਦੀ ਗੱਲ ਕਰੀਏ ਤਾਂ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 101.84 ਰੁਪਏ ਅਤੇ ਡੀਜ਼ਲ ਦੀ ਕੀਮਤ 89.87 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ 107.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 97.45 ਹੈ। ਇਸੇ ਤਰ੍ਹਾਂ ਕੋਲਕਾਤਾ ਅਤੇ ਚੇਨਈ ਵਿੱਚ ਵੀ ਪੈਟਰੋਲ ਦੀਆਂ ਕੀਮਤਾਂ ਕ੍ਰਮਵਾਰ 102.08 ਰੁਪਏ ਅਤੇ 102.49 ਰੁਪਏ ਪ੍ਰਤੀ ਲੀਟਰ ਹਨ। ਅੱਜ ਵੀ ਇਨ੍ਹਾਂ ਦੋਵਾਂ ਸ਼ਹਿਰਾਂ ਵਿੱਚ ਡੀਜ਼ਲ ਦੀ ਕੀਮਤ ਕ੍ਰਮਵਾਰ 93.02 ਰੁਪਏ ਅਤੇ 94.39 ਰੁਪਏ ਪ੍ਰਤੀ ਲੀਟਰ ਹੈ।