Friday, April 04, 2025

National

ਨੈਨੀਤਾਲ 'ਚ ਨਦੀ 'ਚ ਵਹਿਣ ਨਾਲ 9 ਪੰਜਾਬੀ ਸੈਲਾਨੀਆਂ ਦੀ ਮੌਤ, ਰਾਜਾ ਵੜਿੰਗ ਨੇ ਪ੍ਰਗਟਾਇਆ ਦੁੱਖ

Nainital

July 08, 2022 11:57 AM

ਰਾਮਨਗਰ : ਉੱਤਰਾਖੰਡ ਦੇ ਰਾਮਨਗਰ 'ਚ ਪੈਂਦੀ ਢੇਲਾ ਨਦੀ 'ਚ ਇਕ ਕਾਰ ਡਿੱਗਣ ਕਾਰਨ ਸ਼ੁੱਕਰਵਾਰ ਸਵੇਰੇ ਪੰਜਾਬ ਦੇ ਨੌਂ ਸੈਲਾਨੀਆਂ ਦੀ ਮੌਤ ਹੋ ਗਈ। 
ਉਨ੍ਹਾਂ ਦੱਸਿਆ ਕਿ ਚਾਰ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦਕਿ ਪੰਜ ਅਜੇ ਵੀ ਕਾਰ ਵਿੱਚ ਫਸੇ ਹੋਏ ਹਨ। ਇਸ ਮਾਮਲੇ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਕਿਹਾ ਕਿ ਨੈਨੀਤਾਲ ਜ਼ਿਲ੍ਹੇ ਵਿੱਚ ਢੇਲਾ ਨਦੀ ਵਿੱਚ ਕਾਰ ਵਹਿ ਜਾਣ ਕਾਰਨ 9 ਪੰਜਾਬੀ ਸੈਲਾਨੀਆਂ ਦੀ ਮੌਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ।
ਸਾਰੇ ਸੈਲਾਨੀਆਂ ਨੂੰ ਮਾਨਸੂਨ ਦੇ ਮੌਸਮ ਦੌਰਾਨ ਵਧੇਰੇ ਸਾਵਧਾਨ ਰਹਿਣ ਦੀ ਬੇਨਤੀ ਕੀਤੀ ਜਾਂਦੀ ਹੈ। ਪੰਜਾਬ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਦੁਖੀ ਪਰਿਵਾਰਾਂ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇ।

 

 

Have something to say? Post your comment