ਮੋਹਾਲੀ : ਪੰਜਾਬ ਅੰਦਰ ਜਗ੍ਹਾ-ਜਗ੍ਹਾ ਲਿਖੇ ਜਾ ਰਹੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਬਾਰੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਤੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਖਾਲਿਸਤਾਨ ਲਿਖਣਾ ਜਾਂ ਖਾਲਿਸਤਾਨ ਦੀ ਗੱਲ ਕਰਨਾ ਜੁਰਮ ਨਹੀਂ ਹੈ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਦੇਸ਼ ਦਾ ਮਾਹੌਲ ਖ਼ਰਾਬ ਕਰਨ ਲਈ ਕਿਸੇ ਨੂੰ ਭੜਕਾਉਣਾ ਗ਼ਲਤ ਹੈ, ਇਸ ਮਸਲੇ ’ਤੇ ਸੁਪਰੀਮ ਕੋਰਟ ਵੱਲੋਂ ਵੀ ਸਥਿਤੀ ਸਪੱਸ਼ਟ ਕੀਤੀ ਜਾ ਚੁੱਕੀ ਹੈ।
ਦਰਅਸਲ ਪੰਜਾਬ ਅੰਦਰ ਥਾਂ-ਥਾਂ ਲਿਖੇ ਜਾ ਰਹੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਜਾ ਰਹੇ ਹਨ। ਇਸ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਚੌਕਸ ਹਨ। ਵਿਰੋਧੀ ਧਿਰਾਂ ਨੂੰ ਲੈ ਕੇ ਆਪ ਦੀ ਸਰਕਾਰ ਨੂੰ ਘੇਰ ਰਹੀਆਂ ਹਨ। ਇਸ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਖਾਲਿਸਤਾਨ ਲਿਖਣਾ ਜਾਂ ਖਾਲਿਸਤਾਨ ਦੀ ਗੱਲ ਕਰਨਾ ਜੁਰਮ ਨਹੀਂ ਹੈ। ਸਿਮਰਨਜੀਤ ਸਿੰਘ ਮਾਨ ਨੇ ਸੰਸਦ ਮੈਂਬਰ ਬਣਨ ਮਗਰੋਂ ਵੀ ਸਪਸ਼ਟ ਕੀਤਾ ਸੀ ਕਿ ਉਹ ਸ਼ਾਂਤਮਈ ਤਰੀਕੇ ਨਾਲ ਖਾਲਿਸਤਾਨ ਦੀ ਗੱਲ ਕਰਦੇ ਰਹਿਣਗੇ।