Wednesday, April 02, 2025

Punjab

ਆਪ ਪਾਰਟੀ 'ਚੋਂ ਬਰਖਾਸਤ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅਦਾਲਤ ਤੋਂ ਵੱਡੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Former Health Minister Vijay Singla

July 08, 2022 12:58 PM

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਪ ਦੇ ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੀ ਜ਼ਮਾਨਤ 'ਤੇ ਹਾਈਕੋਰਟ 'ਚ ਸੁਣਵਾਈ ਹੋਈ ਜਿਸ 'ਚ ਉਸ ਦੀ ਜ਼ਮਾਨਤ ਮਨਜ਼ੂਰ ਕਰ ਲਈ ਗਈ। ਸਿੰਗਲਾ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਸੀ ਜਿਸ ਮਗਰੋਂ ਉਸ 'ਤੇ ਕਾਰਵਾਈ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਉਸਨੂੰ ਕੈਬਨਿਟ ਦੇ ਸਿਹਤ ਮੰਤਰੀ ਵਜੋਂ ਬਰਖਾਸਤ ਕਰ ਦਿੱਤਾ ਅਤੇ ਉਸ ਖਿਲਾਫ਼ ਕਾਨੂੰਨੀ ਕਾਰਵਾਈ ਚਲਵਾਈ।ਸਿੰਗਲਾ 24 ਮਈ ਤੋਂ ਜੇਲ੍ਹ 'ਚ ਬੰਦ ਸੀ।ਵਿਜੇ ਸਿੰਗਲਾ ਦੀ ਬਰਖਾਸਤਗੀ ਮਗਰੋਂ ਭਗਵੰਤ ਮਾਨ ਨੇ ਖ਼ੁਦ ਹੀ ਸਿਹਤ ਮੰਤਰਾਲਾ ਸੰਭਾਲ ਲਿਆ ਸੀ।

Have something to say? Post your comment