Wednesday, April 02, 2025

National

All India Weather Update : ਦੇਸ਼ ਦੇ ਕਈ ਹਿੱਸਿਆਂ 'ਚ ਭਾਰੀ ਬਾਰਿਸ਼ ਨੇ ਮਚਾਈ ਤਬਾਹੀ, ਮੁੰਬਈ ਵਿੱਚ ਰੈੱਡ ਅਲਰਟ ਜਾਰੀ

All India Weather Update

July 09, 2022 04:38 PM

All India Weather Update : ਦੱਖਣ-ਪੱਛਮੀ ਮਾਨਸੂਨ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਇਨ੍ਹੀਂ ਦਿਨੀਂ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇੱਕ ਤਰ੍ਹਾਂ ਨਾਲ ਜਿੱਥੇ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ ਭਾਰੀ ਮੀਂਹ ਦਾ ਰੈੱਡ ਅਲਰਟ ਐਲਾਨ ਕੀਤਾ ਗਿਆ ਹੈ। ਉੱਥੇ ਹੀ ਅੱਜ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕਰਨਾਟਕ, ਗੁਜਰਾਤ ਅਤੇ ਰਾਜਸਥਾਨ ਤੋਂ ਇਲਾਵਾ ਹੋਰ ਇਲਾਕਿਆਂ 'ਚ ਵੀ ਇਨ੍ਹੀਂ ਦਿਨੀਂ ਮਾਨਸੂਨ ਦੀ ਬਾਰਿਸ਼ ਹੋ ਰਹੀ ਹੈ। ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ 'ਚ ਮੀਂਹ ਨੂੰ ਲੈ ਕੇ 24 ਘੰਟੇ ਦਾ ਰੈੱਡ ਅਲਰਟ ਐਲਾਨ ਕੀਤਾ ਗਿਆ ਹੈ। ਅੱਜ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ, ਪਿਛਲੇ ਪੰਜ ਦਿਨਾਂ ਤੋਂ ਪਏ ਮੀਂਹ ਤੋਂ ਬਾਅਦ ਸ਼ੁੱਕਰਵਾਰ ਨੂੰ ਮੁੰਬਈ ਵਿੱਚ ਹਲਕੀ ਬਾਰਿਸ਼ ਹੋਈ। ਤੱਟਵਰਤੀ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 11 ਪਸ਼ੂਆਂ ਦੀ ਵੀ ਮੌਤ ਹੋ ਗਈ। ਸੂਬੇ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਫਸੇ 254 ਲੋਕਾਂ ਨੂੰ ਸੁਰੱਖਿਅਤ ਕੱਢ ਲਿਆ ਗਿਆ ਹੈ।

ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਦੀਆਂ ਬਚਾਅ ਟੀਮਾਂ ਨੇ ਪਿਛਲੇ 24 ਘੰਟਿਆਂ ਵਿੱਚ 254 ਲੋਕਾਂ ਨੂੰ ਬਚਾਇਆ ਹੈ, ਜਦੋਂ ਕਿ ਮੀਂਹ ਕਾਰਨ 14 ਘਰ ਪੱਕੇ ਤੌਰ 'ਤੇ ਨੁਕਸਾਨੇ ਗਏ ਹਨ। ਐਨਡੀਆਰਐਫ ਦੀਆਂ 13 ਟੀਮਾਂ ਤੱਟਵਰਤੀ ਮਹਾਰਾਸ਼ਟਰ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ, ਜਦੋਂ ਕਿ ਕੁਝ ਟੀਮਾਂ ਪੱਛਮੀ ਮਹਾਰਾਸ਼ਟਰ ਦੇ ਸਤਾਰਾ ਅਤੇ ਕੋਲਹਾਪੁਰ ਜ਼ਿਲ੍ਹਿਆਂ ਵਿੱਚ ਤਾਇਨਾਤ ਹਨ ਜੋ ਹਾਲ ਹੀ ਵਿੱਚ ਭਿਆਨਕ ਹੜ੍ਹਾਂ ਦੀ ਮਾਰ ਹੇਠ ਹਨ।

Have something to say? Post your comment