Wednesday, April 02, 2025

National

ਅਮਰਨਾਥ 'ਜਲ ਸੈਲਾਬ' 'ਚ ਹੁਣ ਤਕ 16 ਦੀ ਮੌਤ, ਰੈਸਕਿਊ ਲਈ ਲਾਇਆ ਬੀਐਸਐਫ MI-17 ਚੋਪਰ

Amarnath floods

July 09, 2022 04:58 PM

ਨਵੀਂ ਦਿੱਲੀ : ਦੱਖਣੀ ਕਸ਼ਮੀਰ 'ਚ ਸਥਿਤ ਪਵਿੱਤਰ ਅਮਰਨਾਥ ਗੁਫਾ ਨੇੜੇ ਸ਼ੁੱਕਰਵਾਰ ਸ਼ਾਮ ਨੂੰ ਬੱਦਲ ਫਟਣ ਕਾਰਨ ਆਏ ਹੜ੍ਹ ਕਾਰਨ ਕਈ ਲੋਕ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ 16 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਦੀ ਪੁਸ਼ਟੀ ਕਰਦਿਆਂ ਇਕ ਅਧਿਕਾਰੀ ਨੇ ਦੱਸਿਆ ਕਿ ਕਰੀਬ 40 ਲੋਕ ਲਾਪਤਾ ਹਨ ਅਤੇ ਪੰਜ ਨੂੰ ਬਚਾ ਲਿਆ ਗਿਆ ਹੈ। ਸ਼ਨੀਵਾਰ ਸਵੇਰੇ ਸਾਰੀਆਂ ਲਾਸ਼ਾਂ ਨੂੰ ਬਾਲਟਾਲ ਭੇਜ ਦਿੱਤਾ ਗਿਆ ਹੈ। ਕੱਲ੍ਹ ਪਵਿੱਤਰ ਅਸਥਾਨ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਦੀ ਖਬਰ ਸਾਹਮਣੇ ਆਈ ਸੀ। ਜਿਸ ਦੌਰਾਨ 10 ਲੋਕਾਂ ਦੇ ਮੌਤ ਦੀ ਪੁਸ਼ਟੀ ਹੋਈ ਹੈ। ਮੀਂਹ ਪਾਣੀ ਦੇ ਤੇਜ਼ ਵਹਾਅ ਨਾਲ ਕਈ ਟੈਂਟ ਨੁਕਸਾਨੇ ਗਏ ਅਤੇ ਕਈ ਸ਼ਰਧਾਲੂਆਂ ਦੇ ਫਸੇ ਹੋਣ ਦਾ ਵੀ ਖਦਸ਼ਾ ਹੈ ਨਾਲ ਹੀ ਮੌਤਾਂ ਦੀ ਗਿਣਤੀ ਵੀ ਵੱਧ ਸਕਦੀ ਹੈ। ਐੱਨਡੀਆਰਐੱਫ ਅਤੇ ਐੱਸਡੀਆਰਐੱਫ ਦੀਆਂ ਟੀਮਾਂ ਰਾਹਤ ਅਤੇ ਬਚਾਅ ਕਾਰਜ  'ਚ ਜੁਟੀਆਂ ਹਨ। ਦੱਸਿਆ ਜਾ ਰਿਹਾ ਹੈ ਸ਼ਾਮ ਕਰੀਬ 5.30 ਵਜੇ ਇਹ ਘਟਨਾ ਵਪਰੀ ਹੈ। 

Have something to say? Post your comment