Sri Lanka Crisis : ਸ਼੍ਰੀਲੰਕਾ 'ਚ ਸਰਕਾਰ ਖਿਲਾਫ ਲੋਕਾਂ ਦਾ ਪ੍ਰਦਰਸ਼ਨ ਜਾਰੀ ਹੈ। ਦੇਸ਼ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਅਤੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਦੇ ਅਸਤੀਫੇ ਦੇ ਐਲਾਨ ਤੋਂ ਬਾਅਦ ਵੀ ਹੰਗਾਮਾ ਰੁਕਿਆ ਨਹੀਂ ਹੈ। ਪ੍ਰਦਰਸ਼ਨਕਾਰੀਆਂ ਦਾ ਰਾਸ਼ਟਰਪਤੀ ਭਵਨ 'ਤੇ ਕਬਜ਼ਾ ਜਾਰੀ ਹੈ। ਇਸ ਦੌਰਾਨ ਸ੍ਰੀਲੰਕਾ ਦੇ ਸੈਨਾ ਮੁਖੀ ਜਨਰਲ ਸ਼ਵੇਂਦਰ ਸਿਲਵਾ ਨੇ ਸ਼ਾਂਤੀ ਬਣਾਈ ਰੱਖਣ ਲਈ ਲੋਕਾਂ ਦਾ ਸਹਿਯੋਗ ਮੰਗਿਆ ਹੈ। ਸ਼੍ਰੀਲੰਕਾ ਦੇ ਫੌਜ ਮੁਖੀ ਜਨਰਲ ਸ਼ਵੇਂਦਰ ਸਿਲਵਾ ਨੇ ਐਤਵਾਰ ਨੂੰ ਕਿਹਾ ਕਿ ਮੌਜੂਦਾ ਸਿਆਸੀ ਸੰਕਟ ਨੂੰ ਸ਼ਾਂਤੀਪੂਰਵਕ ਹੱਲ ਕਰਨ ਦਾ ਮੌਕਾ ਹੁਣ ਉਪਲਬਧ ਹੈ। ਉਨ੍ਹਾਂ ਲੋਕਾਂ ਨੂੰ ਦੇਸ਼ ਵਿੱਚ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ। ਉਨ੍ਹਾਂ ਨੇ ਸਾਰੇ ਸ਼੍ਰੀਲੰਕਾ ਵਾਸੀਆਂ ਨੂੰ ਦੇਸ਼ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਹਥਿਆਰਬੰਦ ਬਲਾਂ ਅਤੇ ਪੁਲਿਸ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਫੌਜ ਮੁਖੀ ਦਾ ਇਹ ਬਿਆਨ ਸ਼ਨੀਵਾਰ ਨੂੰ ਗਾਲੇ ਫੇਸ ਅਤੇ ਫੋਰਟ ਅਤੇ ਪ੍ਰਧਾਨ ਮੰਤਰੀ ਵਿਕਰਮਸਿੰਘੇ ਦੇ ਨਿੱਜੀ ਨਿਵਾਸ 'ਤੇ ਹੋਈ ਹਿੰਸਾ ਤੋਂ ਬਾਅਦ ਆਇਆ ਹੈ।