Wednesday, April 02, 2025

Punjab

ਲੋਕ ਇਨਸਾਫ਼ ਪਾਰਟੀ ਦੇ ਮੁਖੀ ਨੇ ਬਲਾਤਕਾਰ ਮਾਮਲੇ 'ਚ ਕੀਤਾ ਸਿਰੰਡਰ, ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ

Simarjeet Bains

July 11, 2022 02:58 PM

 Simranjeet Singh Bains:ਸਿਮਰਜੀਤ ਸਿੰਘ ਬੈਂਸ ਨੇ 44 ਸਾਲਾ ਔਰਤ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਸੋਮਵਾਰ ਨੂੰ ਇੱਥੇ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਸਥਾਨਕ ਅਦਾਲਤ ਦੇ ਨਿਰਦੇਸ਼ਾਂ 'ਤੇ 16 ਜੁਲਾਈ, 2021 ਨੂੰ ਬੈਂਸ ਅਤੇ ਉਸਦੇ ਦੋ ਭਰਾਵਾਂ ਸਮੇਤ ਪੰਜ ਹੋਰਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਅਦਾਲਤ ਨੇ ਬੈਂਸ ਅਤੇ ਬਾਕੀ ਮੁਲਜ਼ਮਾਂ ਨੂੰ ਭਗੌੜਾ ਕਰਾਰ ਦਿੱਤਾ ਸੀ ਕਿਉਂਕਿ ਉਹ ਕਾਰਵਾਈ ਵਿੱਚ ਹਿੱਸਾ ਨਹੀਂ ਲੈ ਰਹੇ ਸਨ। ਪੀੜਤਾ ਨੇ ਆਪਣੀ ਸ਼ਿਕਾਇਤ ਦੋਸ਼ ਲਾਇਆ ਸੀ ਕਿ ਸਾਬਕਾ ਵਿਧਾਇਕ ਨੇ ਜਾਇਦਾਦ ਵਿਵਾਦ ਦੇ ਮਾਮਲੇ 'ਚ ਮਦਦ ਲਈ ਉਸ ਕੋਲ ਪਹੁੰਚਣ 'ਤੇ ਉਸ ਨਾਲ ਕਈ ਵਾਰ ਬਲਾਤਕਾਰ ਕੀਤਾ। ਇਸ ਤੋਂ ਪਹਿਲਾਂ ਪੁਲੀਸ ਨੇ ਇਸੇ ਮਾਮਲੇ ਵਿੱਚ ਉਸ ਦੇ ਭਰਾ ਅਤੇ ਉਸ ਦੇ ਨਿੱਜੀ ਸਹਾਇਕ ਨੂੰ ਗ੍ਰਿਫ਼ਤਾਰ ਕੀਤਾ ਸੀ।

Have something to say? Post your comment