Wednesday, April 02, 2025

Punjab

ਮੁੱਖ ਮੰਤਰੀ ਵੱਲੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ

Raghav Chadha

July 11, 2022 04:03 PM

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਸੂਬਾ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਖੁਲਾਸਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਸਬੰਧੀ ਫਾਇਲ ਨੂੰ ਸੋਮਵਾਰ ਨੂੰ ਮਨਜ਼ੂਰੀ ਦਿੱਤੀ। ਮਾਡਰਨ ਸਕੂਲ ਬਾਰਾਖੰਬਾ ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ ਵਰਗੀਆਂ ਵਿਸ਼ਵ ਪ੍ਰਸਿੱਧ ਸਿੱਖਿਆ ਸੰਸਥਾਵਾਂ ਤੋਂ ਪੜ੍ਹੇ ਰਾਘਵ ਚੱਢਾ ਪੇਸ਼ੇ ਪੱਖੋਂ ਚਾਰਟਰਡ ਅਕਾਊਂਟੈਂਟ ਹਨ। ਉਨ੍ਹਾਂ ਕੋਲ ਵਿਸ਼ਵ ਦੀਆਂ ਕਈ ਵੱਡੀਆਂ ਕਾਰਪੋਰੇਟ ਫਰਮਾਂ ਵਿੱਚ ਕੰਮ ਕਰਨ ਦਾ ਤਜਰਬਾ ਵੀ ਹੈ।


Yet another insult of @BhagwantMann & hijack of authority of Punjab leaders! This so called committee is to legitimize the control of Delhi leaders like @raghav_chadha & pave way for him to run the administration of Punjab! It has completely diluted the authority of our Cm-khaira pic.twitter.com/WA62OcVOro

— Sukhpal Singh Khaira (@SukhpalKhaira) July 8, 2022

ਇਸ ਨੌਜਵਾਨ ਸਿਆਸੀ ਆਗੂ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਵਿੱਚ ਵਿੱਤ ਮੰਤਰੀ ਮਨੀਸ਼ ਸਿਸੋਦੀਆ ਦੇ ਵਿੱਤ ਸਲਾਹਕਾਰ ਵਜੋਂ ਵੀ ਸੇਵਾ ਨਿਭਾਈ ਹੈ। ਦਿੱਲੀ ਸਰਕਾਰ ਤੋਂ ਸਿਰਫ਼ ਇਕ ਰੁਪਏ ਤਨਖ਼ਾਹ ਲੈਣ ਵਾਲੇ ਰਾਘਵ ਚੱਢਾ ਨੇ ਉਥੇ ਮਾਲੀਆ ਚੋਰੀ ਰੋਕਣ ਅਤੇ ਭ੍ਰਿਸ਼ਟਾਚਾਰ ਨੂੰ ਘਟਾਉਣ ਵਿੱਚ ਕਾਮਯਾਬੀ ਹਾਸਲ ਕੀਤੀ। ਉਨ੍ਹਾਂ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਦਿੱਲੀ ਮਾਲੀਆ ਸਰਪਲੱਸ ਸੂਬਾ ਬਣਿਆ, ਜਿਸ ਨਾਲ ਦਿੱਲੀ ਨੇ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੋਹਿਆ।


ਜਲੰਧਰ ਨਾਲ ਸਬੰਧਤ ਰਾਘਵ ਚੱਢਾ ਦਾ ਪਰਿਵਾਰ ਕੁੱਝ ਦਹਾਕੇ ਪਹਿਲਾਂ ਕੰਮ ਦੇ ਬਿਹਤਰ ਮੌਕਿਆਂ ਦੀ ਭਾਲ ਵਿੱਚ ਦਿੱਲੀ ਚਲਾ ਗਿਆ ਸੀ ਪਰ ਰਾਘਵ ਚੱਢਾ ਹਮੇਸ਼ਾ ਆਪਣੀਆਂ ਜੜ੍ਹਾਂ ਨਾਲ ਜੁੜੇ ਰਹੇ ਅਤੇ ਦਿੱਲੀ ਦੀ ਪੰਜਾਬੀ ਅਕਾਡਮੀ ਨੂੰ ਪੈਰਾਂ ਸਿਰ ਕਰਨ ਲਈ ਅਹਿਮ ਭੂਮਿਕਾ ਨਿਭਾਈ, ਜਿਸ ਨਾਲ ਕੌਮੀ ਰਾਜਧਾਨੀ ਵਿੱਚ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਵਿੱਚ ਮਦਦ ਮਿਲੀ।

ਇਸ ਨਵੀਂ ਭੂਮਿਕਾ ਵਿੱਚ ਰਾਘਵ ਚੱਢਾ ਦੇ ਮੋਢਿਆਂ ਉਤੇ ਪੰਜਾਬ ਵਿੱਚ ਆਪ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਨੂੰ ਲਾਗੂ ਕਰਨ ਤੇ ਘੜਨ ਦੀ ਜ਼ਿੰਮੇਵਾਰੀ ਹੋਵੇਗੀ ਅਤੇ ਉਹ ਵਿੱਤ ਨਾਲ ਸਬੰਧਤ ਮੁੱਦਿਆਂ ਉਤੇ ਸਰਕਾਰ ਨੂੰ ਸਲਾਹ ਦੇਣਗੇ। ਉਨ੍ਹਾਂ ਦੀ ਪੁਖ਼ਤਾ ਵਿੱਤੀ ਸੂਝ-ਬੂਝ ਤੇ ਵਿਵੇਕ, ਗੰਭੀਰ ਵਿੱਤੀ ਸੰਕਟ ਨਾਲ ਜੂਝ ਰਹੇ ਪੰਜਾਬ ਨੂੰ ਕਰਜ਼ ਦੇ ਜਾਲ ਵਿੱਚੋਂ ਕੱਢਣ ਲਈ ਵਰਦਾਨ ਸਾਬਤ ਹੋ ਸਕਦਾ ਹੈ ਕਿਉਂਕਿ ਉਹ ਵਿੱਤੀ ਯੋਜਨਾਬੰਦੀ ਤੇ ਪੰਜਾਬ ਨੂੰ ਕਰਜ਼ ਮੁਕਤ ਕਰਨ ਲਈ ਅਹਿਮ ਭੂਮਿਕਾ ਨਿਭਾ ਸਕਦੇ ਹਨ।

Have something to say? Post your comment