Sunday, December 22, 2024

Punjab

ਜਨਰਲ ਵਰਗ ਦੇ ਸਿਰਫ ਇਹਨਾਂ ਪਰਿਵਾਰਾਂ ਨੂੰ 600 ਮਿਲੇਗੀ ਯੂਨਿਟ ਫਰੀ

CM Bhagwant mann

July 12, 2022 02:56 PM

ਚੰਡੀਗੜ੍ਹ: ਪੰਜਾਬ ਵਿੱਚ 1 ਜੁਲਾਈ ਤੋਂ ਸਰਕਾਰ ਨੇ ਪ੍ਰਤੀ ਬਿੱਲ 600 ਯੂਨਿਟ ਮੁਫਤ ਬਿਜਲੀ ਸਕੀਮ ਵਿੱਚ ਕੁਝ ਸ਼ਰਤਾਂ ਹਟਾ ਦਿੱਤੀਆਂ ਹਨ। ਇਸ ਤੋਂ ਬਾਅਦ ਸਿਰਫ਼ ਜਨਰਲ ਵਰਗ ਦੇ ਗਰੀਬੀ ਰੇਖਾ ਤੋਂ ਹੇਠਾਂ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਮਿਲਣਗੇ। ਦੂਜੇ ਪਾਸੇ, SC, BC ਅਤੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਹਰ ਬਿੱਲ 'ਤੇ 600 ਯੂਨਿਟ ਬਿਜਲੀ ਮੁਫਤ ਮਿਲੇਗੀ। ਇਸ ਸਬੰਧੀ ਸਰਕਾਰ ਨੇ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਪੱਤਰ ਭੇਜਿਆ ਹੈ। ਆਪ ਨੇ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਜੇਕਰ ਸਰਕਾਰ ਬਣੀ ਤਾਂ ਉਹ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਹਰ ਘਰ ਨੂੰ ਦੇਵੇਗੀ। ਸਰਕਾਰ ਬਣਦਿਆਂ ਹੀ ਇਸ ਨੂੰ ਪਹਿਲੀ ਜੁਲਾਈ ਤੋਂ ਲਾਗੂ ਕਰ ਦਿੱਤਾ ਗਿਆ ਸੀ। ਹਾਲਾਂਕਿ ਇਸ 'ਚ ਕੁਝ ਬਦਲਾਅ ਕੀਤੇ ਗਏ ਹਨ। ਪੰਜਾਬ 'ਚ 2 ਮਹੀਨਿਆਂ 'ਚ ਬਿੱਲ ਜਨਰੇਟ ਹੁੰਦਾ ਹੈ, ਇਸ ਲਈ ਹਰ ਬਿੱਲ 'ਚ 600 ਯੂਨਿਟ ਮੁਫਤ ਮਿਲਣਗੇ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਰਕਾਰ ਨੇ ਕਿਹਾ ਸੀ ਕਿ ਪੰਜਾਬ ਵਿੱਚ 1 ਕਿਲੋਵਾਟ ਕੁਨੈਕਸ਼ਨ ਵਾਲੇ ਹਰ ਵਰਗ ਲਈ 600 ਯੂਨਿਟ ਬਿਜਲੀ ਪੂਰੀ ਤਰ੍ਹਾਂ ਮੁਫਤ ਹੋਵੇਗੀ। ਜੇਕਰ ਇਸ ਤੋਂ ਵੱਧ ਬਿੱਲ ਆਉਂਦਾ ਹੈ ਤਾਂ ਲੋਕਾਂ ਨੂੰ ਵਾਧੂ ਯੂਨਿਟ ਦਾ ਹੀ ਬਿੱਲ ਦੇਣਾ ਪਵੇਗਾ। ਜੇਕਰ ਕੁਨੈਕਸ਼ਨ ਇੱਕ ਕਿਲੋਵਾਟ ਤੋਂ ਵੱਧ ਦਾ ਹੈ ਤਾਂ ਜੇਕਰ 600 ਯੂਨਿਟ ਤੋਂ ਵੱਧ ਦਾ ਖਰਚ ਆਉਂਦਾ ਹੈ ਤਾਂ ਉਨ੍ਹਾਂ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਇਸ ਵਿੱਚ ਹਰ ਤਰ੍ਹਾਂ ਦੀਆਂ ਸ਼੍ਰੇਣੀਆਂ ਸ਼ਾਮਲ ਕੀਤੀਆਂ ਗਈਆਂ ਸਨ। ਸਰਕਾਰ ਵੱਲੋਂ ਸ਼ਰਤਾਂ ਹਟਾਉਣ ਤੋਂ ਬਾਅਦ ਹੁਣ ਪੰਜਾਬ ਵਿੱਚ ਅਨੁਸੂਚਿਤ ਜਾਤੀ (ਐਸ.ਸੀ.), ਪੱਛੜੀ ਸ਼੍ਰੇਣੀ (ਬੀ.ਸੀ.) ਅਤੇ ਸੁਤੰਤਰਤਾ ਸੈਨਾਨੀਆਂ ਨੂੰ ਲਾਭ ਮਿਲੇਗਾ। ਉਨ੍ਹਾਂ ਦਾ ਕੁਨੈਕਸ਼ਨ ਕਿੰਨਾ ਵੀ ਕਿਲੋਵਾਟ ਹੈ, ਉਨ੍ਹਾਂ ਨੂੰ ਹਰ ਹਾਲਤ ਵਿੱਚ 600 ਯੂਨਿਟ ਬਿਜਲੀ ਮੁਫ਼ਤ ਮਿਲੇਗੀ। ਉਨ੍ਹਾਂ ਨੂੰ ਵਾਧੂ ਯੂਨਿਟ ਦੇ ਬਿੱਲ ਦਾ ਭੁਗਤਾਨ ਕਰਨਾ ਹੋਵੇਗਾ।

Have something to say? Post your comment