Wednesday, April 02, 2025

National

ਮੌਸਮ ਵਿਭਾਗ ਦਾ ਅਲਰਟ ਜਾਰੀ

August 05, 2021 11:44 AM

ਨਵੀਂ ਦਿੱਲੀ : ਪੂਰੇ ਦੇਸ਼ ਵਿੱਚ ਇਸ ਸਮੇਂ ਮੌਨਸੂਨ ਕਾਰਨ ਕਿਤੇ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਕਿਤੇ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਪਿਛਲੇ ਛੇ ਦਿਨਾਂ ਤੋਂ ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ ਪਰ ਇਹ ਬਾਰਿਸ਼ ਕੁਝ ਥਾਵਾਂ ’ਤੇ ਤਬਾਹੀ ਵੀ ਸਾਬਤ ਹੋਈ ਹੈ। ਵੱਖ-ਵੱਖ ਥਾਵਾਂ 'ਤੇ ਪਾਣੀ ਭਰਨ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਅਨੁਸਾਰ ਦਿੱਲੀ, ਯੂਪੀ ਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਅੱਜ ਬੱਦਲ ਛਾਏ ਰਹਿਣਗੇ ਤੇ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਮੀਂਹ ਅਤੇ ਹੜ੍ਹਾਂ ਕਾਰਨ ਬੰਗਾਲ, ਮੱਧ ਪ੍ਰਦੇਸ਼ ਤੇ ਰਾਜਸਥਾਨ ਵਿੱਚ ਸਥਿਤੀ ਵਿਗੜ ਗਈ ਹੈ। ਹੜ੍ਹਾਂ ਕਾਰਨ ਵੱਡੀ ਗਿਣਤੀ 'ਚ ਲੋਕ ਵੱਖ -ਵੱਖ ਥਾਵਾਂ' ਤੇ ਫਸੇ ਹੋਏ ਹਨ। ਇੰਨਾ ਹੀ ਨਹੀਂ, ਮੀਂਹ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਦੀਆਂ ਜਾਨਾਂ ਵੀ ਗਈਆਂ ਹਨ। ਫੌਜ ਸਮੇਤ ਹੋਰ ਕਈ ਸਰਕਾਰੀ ਤੇ ਗ਼ੈਰ-ਸਰਕਾਰੀ ਸੰਗਠਨ ਬਚਾਅ ਕਾਰਜਾਂ ਵਿੱਚ ਜੁਟੇ ਹੋਏ ਹਨ। ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਇਸ ਸਾਰੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਇਸ ਲਈ ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਗੱਲ ਕਰਨ ਤੋਂ ਬਾਅਦ ਬੁੱਧਵਾਰ ਨੂੰ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਟੈਲੀਫੋਨ 'ਤੇ ਗੱਲ ਕੀਤੀ ਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਘੰਟਿਆਂ ਵਿੱਚ, ਦਿੱਲੀ ਦੇ ਮਾਡਲ ਟਾਊਨ, ਕਰਨਾਲ, ਅਸੰਧ, ਪਾਣੀਪਤ, ਹਰਿਆਣਾ ਦੇ ਜੀਂਦ ਤੇ ਯੂਪੀ ਦੇ ਸਹਾਰਨਪੁਰ, ਗੰਗੋਹ, ਦੇਵਬੰਦ, ਮੁਜ਼ੱਫਰਨਗਰ, ਸ਼ਾਮਲੀ, ਕਾਂਧਲਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਤੇ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੱਜ ਉੱਤਰਾਖੰਡ ਅਤੇ ਪੰਜਾਬ ਵਿੱਚ ਵੀ ਮੀਂਹ ਪੈ ਸਕਦਾ ਹੈ। ਇਸ ਵੇਲੇ ਦਿੱਲੀ-ਹਰਿਆਣਾ ਸਮੇਤ ਜ਼ਿਆਦਾਤਰ ਰਾਜਾਂ ਵਿੱਚ ਮੀਂਹ ਰੁਕ ਗਿਆ ਹੈ। ਅੱਜ ਯਾਨੀ ਕਿ 5 ਅਗਸਤ ਦੇ ਮੌਸਮ ਦੇ ਤਾਜ਼ਾ ਅਪਡੇਟ ਦੀ ਗੱਲ ਕਰੀਏ ਤਾਂ ਅੱਜ ਵੀ ਦੇਸ਼ ਦੇ ਕਈ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਦਿੱਲੀ, ਯੂਪੀ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਅੱਜ ਬੱਦਲ ਛਾਏ ਰਹਿਣਗੇ ਤੇ ਮੀਂਹ ਪੈ ਸਕਦਾ ਹੈ।

Have something to say? Post your comment