Wednesday, April 02, 2025

Punjab

ਰਾਘਵ ਚੱਢਾ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਹਾਈਕੋਰਟ 'ਚ ਚੁਣੌਤੀ

Raghav Chadha

July 12, 2022 04:07 PM

ਚੰਡੀਗੜ੍ਹ : ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਨਿਯੁਕਤੀ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਇਸ ਖਿਲਾਫ ਐਡਵੋਕੇਟ ਜਗਮੋਹਨ ਭੱਟੀ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਨਿਯੁਕਤੀ ਨੂੰ ਗੈਰ-ਸੰਵਿਧਾਨਕ ਦੱਸਦਿਆਂ ਰੱਦ ਕਰਨ ਦੀ ਮੰਗ ਕੀਤੀ ਹੈ। ਹਾਈਕੋਰਟ ਵੱਲੋਂ ਇਸ 'ਤੇ ਜਲਦ ਸੁਣਵਾਈ ਹੋਣ ਦੀ ਸੰਭਾਵਨਾ ਹੈ। ਐਡਵੋਕੇਟ ਭੱਟੀ ਨੇ ਪਟੀਸ਼ਨ 'ਚ ਪੰਜਾਬ ਸਰਕਾਰ ਦੇ ਨਾਲ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਸੰਸਦ ਮੈਂਬਰ ਰਾਘਵ ਚੱਢਾ ਅਤੇ ਪੰਜਾਬ ਦੇ ਸੀਐਮ ਨੂੰ ਧਿਰ ਬਣਾਇਆ ਹੈ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਲੋਕ ਹਿੱਤ ਦੇ ਮੁੱਦਿਆਂ 'ਤੇ ਸਰਕਾਰ ਨੂੰ ਸਲਾਹ ਦੇਣ ਲਈ ਇੱਕ ਸਲਾਹਕਾਰ ਬੋਰਡ ਦਾ ਗਠਨ ਕੀਤਾ ਹੈ। ਜਿਸ ਦਾ ਚੇਅਰਮੈਨ ਰਾਘਵ ਚੱਢਾ ਨੂੰ ਬਣਾਇਆ ਗਿਆ ਹੈ। ਸਰਕਾਰ ਦਾ ਤਰਕ ਹੈ ਕਿ ਇਸ ਨਾਲ ਕੰਮ ਵਿੱਚ ਤੇਜ਼ੀ ਆਵੇਗੀ। ਦੂਜੇ ਪਾਸੇ ਚਾਰਟਰਡ ਅਕਾਊਂਟੈਂਟ ਰਾਘਵ ਚੱਢਾ ਦੀ ਨਿਯੁਕਤੀ ਨਾਲ ਪੰਜਾਬ ਵਿੱਚ ਮਾਲੀ ਚੋਰੀ ਨੂੰ ਠੱਲ੍ਹ ਪਾ ਕੇ ਵਿੱਤੀ ਹਾਲਤ ਵਿੱਚ ਸੁਧਾਰ ਹੋਵੇਗਾ। ਚੱਢਾ ਨੇ ਇਹ ਕੰਮ ਦਿੱਲੀ ਵਿੱਚ ਵਿੱਤ ਮੰਤਰੀ ਮਨੀਸ਼ ਸਿਸੋਦੀਆ ਦੇ ਸਲਾਹਕਾਰ ਵਜੋਂ ਕੀਤਾ ਹੈ।

Have something to say? Post your comment