ਲੁਧਿਆਣਾ : ਆਪ ਦੀ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਵਿਜੀਲੈਂਸ ਵਿਭਾਗ ਦੀ ਟੀਮ ਨੇ ਵੀਰਵਾਰ ਨੂੰ ਲੁਧਿਆਣਾ ਨਗਰ ਸੁਧਾਰ ਟਰੱਸਟ ਦੇ ਦਫਤਰ 'ਤੇ ਛਾਪਾ ਮਾਰਿਆ। ਪਤਾ ਲੱਗਾ ਹੈ ਕਿ ਈਓ ਕੁਲਜੀਤ ਕੌਰ ਅਤੇ ਜੂਨੀਅਰ ਸਹਾਇਕ ਹਰਮੀਤ ਸਿੰਘ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।
ਵਿਜੀਲੈਂਸ ਟੀਮ ਈਓ ਕੁਲਜੀਤ ਕੌਰ ਨੂੰ ਆਪਣੇ ਨਾਲ ਲੈ ਗਈ ਹੈ। ਸ਼ਹਿਰ ਦੇ ਇੱਕ ਵਿਅਕਤੀ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਪਤਾ ਲੱਗਾ ਹੈ ਕਿ ਨਗਰ ਸੁਧਾਰ ਟਰੱਸਟ ਦਾ ਸਹਾਇਕ ਹਤਮੀਤ ਸਿੰਘ ਸ਼ਿਕਾਇਤਕਰਤਾ ਤੋਂ ਈਓ ਦੇ ਨਾਂ ’ਤੇ ਪੈਸੇ ਮੰਗ ਰਿਹਾ ਸੀ।
ਕੁਲਜੀਤ ਕੌਰ, ਈਓ, ਲੁਧਿਆਣਾ ਇੰਪਰੂਵਮੈਂਟ ਟਰੱਸਟ ਨੂੰ ਵਿਜੀਲੈਂਸ ਵਿਭਾਗ ਨੇ ਹਿਰਾਸਤ ਵਿੱਚ ਲੈ ਲਿਆ ਹੈ। ਮੁਹਾਲੀ ਵਿਜੀਲੈਂਸ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਉਸ ਨੂੰ ਲੁਧਿਆਣਾ ਤੋਂ ਹਿਰਾਸਤ ਵਿੱਚ ਲਿਆ ਹੈ। ਉਸ 'ਤੇ 10 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਹੈ ਅਤੇ ਲੁਧਿਆਣਾ ਵਾਸੀ ਨੇ ਸ਼ਿਕਾਇਤ ਦਰਜ ਕਰਵਾਈ ਹੈ।