Patiala: ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ 2003 ਦੇ ਮਨੁੱਖੀ ਤਸਕਰੀ ਦੇ ਇੱਕ ਕੇਸ ਵਿੱਚ ਗ੍ਰਿਫ਼ਤਾਰ ਕਰਕੇ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਗਾਇਕ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਅਤੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ। ਪਟਿਆਲਾ ਦੀ ਇੱਕ ਜ਼ਿਲ੍ਹਾ ਅਦਾਲਤ ਨੇ ਅੱਜ 2003 ਦੇ ਇੱਕ ਗੈਰ-ਕਾਨੂੰਨੀ ਇਮੀਗ੍ਰੇਸ਼ਨ ਰੈਕੇਟ ਮਾਮਲੇ ਵਿੱਚ ਦਲੇਰ ਮਹਿੰਦੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਤੇ ਇਹ ਹੁਕਮ ਸੁਣਾਇਆ।ਪਟਿਆਲਾ ਦੇ ਵਧੀਕ ਸੈਸ਼ਨ ਜੱਜ ਐੱਚ.ਐੱਸ.ਗਰੇਵਾਲ ਨੇ ਗਾਇਕ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਹਨ।