Wednesday, April 02, 2025

Punjab

'SYL' ਤੇ 'Rihai' ਗਾਣਿਆਂ ਦੇ ਹੱਕ 'ਚ ਨਿੱਤਰਿਆ ਯੂਥ ਅਕਾਲੀ ਦਲ, ਕੱਢਿਆ ਟਰੈਕਟਰ ਮਾਰਚ

'SYL' and 'Rihai'

July 15, 2022 05:03 PM

 

ਮਾਨਸਾ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗਾਣੇ SYL ਅਤੇ ਕੰਵਰ ਗਰੇਵਾਲ ਦੇ ਬੰਦੀ ਸਿੰਘਾਂ ਦੀ ਰਿਹਾਈ ਨਾਲ ਜੁੜੇ ਗਾਣੇ Rihai 'ਤੇ ਕੇਂਦਰ ਸਰਕਾਰ ਵੱਲੋਂ ਪਾਬੰਦੀ ਲਗਾਏ ਜਾਣ ਦਾ ਜਿੱਥੇ ਹੋਰ ਲੋਕਾਂ ਵੱਲੋਂ ਵਿਰੋਧ ਜਤਾਇਆ ਜਾ ਰਿਹਾ ਹੈ ਇਸ ਦੌਰਾਨ ਅੱਜ ਮਾਨਸਾ ਵਿੱਚ ਯੂਥ ਅਕਾਲੀ ਦਲ ਵੱਲੋਂ ਰੋਸ ਪ੍ਰਗਟ ਕਰਦਿਆਂ ਟਰੈਕਟਰ ਮਾਰਚ ਕੱਢਿਆ ਗਿਆ।  ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਦਫਤਰ ਤੋਂ ਸ਼ੁਰੂ ਹੋਇਆ ਟਰੈਕਟਰ ਮਾਰਚ ਡੀਸੀ ਦਫਤਰ ਪਹੁੰਚਿਆ। ਇਸ ਰੋਸ ਟਰੈਕਟਰ ਮਾਰਚ ਵਿੱਚ ਯੂਥ ਅਕਾਲੀ ਦਲ ਦੇ ਵਰਕਰਾਂ ਨੇ ਹਿੱਸਾ ਲਿਆ। ਜਿੰਨਾਂ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਤੇ ਗੁਰਪ੍ਰੀਤ ਸਿੰਘ ਚਹਿਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਰਹੂਮ ਪੰਜਾਬੀ ਗਾਇਕ ਮੂਸੇਵਾਲਾ ਦਾ ਗੀਤ SYL ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੰਵਰ ਗਰੇਵਾਲ ਵੱਲੋਂ ਗਾਇਆ ਗੀਤ ਬੈਨ ਕਰ ਦਿੱਤਾ ਗਿਆ ਹੈ, ਜਿਸ ਖਿਲਾਫ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਯੂਥ ਅਕਾਲੀ ਦਲ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ ਹੈ।  ਉਨ੍ਹਾਂ ਕਿਹਾ ਕਿ ਟਰੈਕਟਰ ਮਾਰਚ ਰਾਹੀਂ ਅਸੀਂ ਉਨ੍ਹਾਂ ਦੀ ਆਵਾਜ਼ ਕੇਂਦਰ ਸਰਕਾਰ ਤੱਕ ਪਹੁੰਚਾਉਣ ਲਈ ਡੀ.ਸੀ. ਨੂੰ ਗਵਰਨਰ ਪੰਜਾਬ ਦੇ ਨਾਮ ਮੰਗ ਪੱਤਰ ਵੀ ਦੇਵਾਂਗੇ।

Have something to say? Post your comment