Wednesday, April 02, 2025

Punjab

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ

Senior leader of Shiromani Akali Dal

July 16, 2022 01:04 PM

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ  ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ ਹੋ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਉਹ ਬਿਮਾਰ ਚੱਲ ਰਹੇ ਸਨ ਅਤੇ  ਫੋਰਟਿਸ ਹਸਪਤਾਲ ਅੰਮ੍ਰਿਤਸਰ  ਵਿੱਚ ਦਾਖ਼ਲ ਸਨ।  ਨਿਰਮਲ ਸਿੰਘ ਕਾਹਲੋਂ ਪਿਛਲੇ ਕੁਝ ਸਮੇਂ ਤੋਂ ਫੋਰਟਿਸ ਹਸਪਤਾਲ ਅੰਮ੍ਰਿਤਸਰ 'ਚ ਜ਼ੇਰੇ ਇਲਾਜ ਸਨ ਪਰ ਅੱਜ ਤੜਕੇ ਉਨ੍ਹਾਂ ਨੇ ਆਖਰੀ ਸਾਹ ਲਏ। ਨਿਰਮਲ ਸਿੰਘ ਕਾਹਲੋਂ ਵਿਧਾਨ ਸਭਾ ਹਲਕਾ ਫਤਹਿਗੜ ਚੂੜੀਆਂ, ਜ਼ਿਲ੍ਹਾ ਗੁਰਦਾਸਪੁਰ ਤੋਂ ਤਿੰਨ ਵਾਰ ਵਿਧਾਇਕ ਰਹੇ ਤੇ 1997 'ਚ ਪੰਜਾਬ ਵਿਚਲੀ ਅਕਾਲੀ ਭਾਜਪਾ ਸਰਕਾਰ ਦੌਰਾਨ ਪੇਂਡੂ ਵਿਕਾਸ ਮੰਤਰੀ ਤੇ 2007 ਤੋਂ 2012 ਤਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੀ ਰਹੇ। 2022 'ਚ ਉਨਾਂ ਦੇ ਸਪੁੱਤਰ ਰਵੀਕਰਨ ਸਿੰਘ ਕਾਹਲੋਂ ਨੇ ਡੇਰਾ ਬਾਬਾ ਨਾਨਕ ਹਲਕੇ ਤੋਂ ਚੋਣ ਲੜੀ ਤੇ ਸੁਖਜਿੰਦਰ ਸਿੰਘ ਰੰਧਾਵਾ ਤੋਂ ਕੁਝ ਵੋਟਾਂ ਦੇ ਫਰਕ ਨਾਲ ਹਾਰ ਗਏ। ਨਿਰਮਲ ਸਿੰਘ ਕਾਹਲੋਂ ਦਾ ਨਾਮ ਪੰਜਾਬ ਦੇ ਵੱਡੇ ਟਰਾਂਸਪੋਰਟਰਾਂ 'ਚ ਵੀ ਸ਼ੁਮਾਰ ਰਿਹਾ ਹੈ।

Have something to say? Post your comment