Thursday, October 17, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Entertainment

ਲਲਿਤ ਮੋਦੀ ਨੂੰ ਡੇਟ ਕਰਨ ਦੇ ਫ਼ੈਸਲੇ 'ਤੇ ਨਾਰਾਜ਼ ਸੁਸ਼ਮਿਤਾ ਦੇ ਪਿਤਾ! ਕਹੀ ਵੱਡੀ ਗੱਲ

Sushmita sen

July 16, 2022 01:20 PM

IPL ਦੇ ਸਾਬਕਾ ਚੇਅਰਮੈਨ ਲਲਿਤ ਮੋਦੀ ਤੇ ਬਾਲੀਵੁੱਡ ਅਭਿਨੇਤਰੀ ਸੁਸ਼ਮਿਤਾ ਸੇਨ ਦੇ ਰਿਸ਼ਤੇ ਦੇ ਅਚਾਨਕ ਹੋਏ ਖੁਲਾਸੇ ਤੋਂ ਹਰ ਕੋਈ ਹੈਰਾਨ ਹੈ। ਸੁਸ਼ਮਿਤਾ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਤੀਕਿਰਿਆ ਵੀ ਸਾਹਮਣੇ ਆ ਰਹੀ ਹੈ। ਜਿੱਥੇ ਲਲਿਤ ਮੋਦੀ ਦੇ ਬੇਟੇ ਰੁਚਿਰ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਰਿਸ਼ਤੇ ਬਾਰੇ ਪਹਿਲਾਂ ਹੀ ਪਤਾ ਸੀ, ਉਥੇ ਹੀ ਸੁਸ਼ਮਿਤਾ ਦੇ ਪਿਤਾ ਸੇਵਾਮੁਕਤ ਹਵਾਈ ਸੈਨਾ ਅਧਿਕਾਰੀ ਸ਼ੁਬੀਰ ਸੇਨ ਨੇ ਕਿਹਾ ਹੈ ਕਿ ਉਹ ਇਸ ਰਿਸ਼ਤੇ ਤੋਂ ਪੂਰੀ ਤਰ੍ਹਾਂ ਅਣਜਾਣ ਸਨ। ਲਲਿਤ ਮੋਦੀ ਨੇ ਟਵਿਟਰ 'ਤੇ ਇਕ ਤੋਂ ਬਾਅਦ ਇਕ ਕਈ ਰੋਮਾਂਟਿਕ ਤਸਵੀਰਾਂ ਸ਼ੇਅਰ ਕਰਕੇ ਸੁਸ਼ਮਿਤਾ ਨਾਲ ਆਪਣੇ ਰਿਸ਼ਤੇ ਦਾ ਖੁਲਾਸਾ ਕੀਤਾ। ਪਹਿਲਾਂ ਟਵੀਟ ਕਰਕੇ ਸੁਸ਼ਮਿਤਾ ਨੂੰ ਬੈਟਰ ਹਾਫ ਕਹਿ ਕੇ ਵਿਆਹ ਦੀਆਂ ਕਿਆਸਅਰਾਈਆਂ ਵਧ ਗਈਆਂ। ਇਸ ਤੋਂ ਬਾਅਦ ਉਨ੍ਹਾਂ ਨੇ ਇਕ ਹੋਰ ਟਵੀਟ 'ਚ ਸਪੱਸ਼ਟ ਕੀਤਾ ਕਿ ਉਹ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। ਹਾਲਾਂਕਿ, ਵਿਆਹ ਤੋਂ ਇਨਕਾਰ ਨਹੀਂ ਕੀਤਾ ਗਿਆ ਸੀ। ਉਨ੍ਹਾਂ ਲਿਖਿਆ ਕਿ ਅਜਿਹਾ ਵੀ ਇਕ ਦਿਨ ਹੋਵੇਗਾ। ਸੁਸ਼ਮਿਤਾ ਨੇ ਵੀ ਬਾਅਦ 'ਚ ਪੋਸਟ ਕਰਕੇ ਵਿਆਹ ਨਾ ਕਰਵਾਉਣ ਦੇ ਮਾਮਲੇ ਨੂੰ ਸਪੱਸ਼ਟ ਕੀਤਾ। ਸੁਸ਼ਮਿਤਾ ਦੇ ਪਿਤਾ ਨੇ ਕਿਹਾ, ''ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਮੈਂ ਵੀਰਵਾਰ ਸਵੇਰੇ ਆਪਣੀ ਧੀ ਨਾਲ ਗੱਲ ਕੀਤੀ, ਪਰ ਉਸਨੇ ਕੁਝ ਨਹੀਂ ਕਿਹਾ। ਮੈਨੂੰ ਵੀ ਇਸ ਬਾਰੇ ਟਵਿੱਟਰ ਰਾਹੀਂ ਪਤਾ ਲੱਗਿਆ ਸੀ। ਮੈਨੂੰ ਨਹੀਂ ਪਤਾ ਕਿ ਉਸ ਚੀਜ਼ ਬਾਰੇ ਕੀ ਕਹਾਂ ਜਿਸ ਬਾਰੇ ਮੈਂ ਬਿਲਕੁਲ ਨਹੀਂ ਜਾਣਦਾ ਹਾਂ।

 

Have something to say? Post your comment