Monsoon Session : ਮੌਨਸੂਨ ਸੈਸ਼ਨ 18 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਸਰਕਾਰ ਵੱਲੋਂ 24 ਨਵੇਂ ਬਿੱਲ ਪੇਸ਼ ਕੀਤੇ ਜਾਣ ਦੀ ਤਿਆਰੀ ਹੈ। ਲੋਕ ਸਭਾ ਅਤੇ ਰਾਜ ਸਭਾ ਸਕੱਤਰੇਤ ਦੁਆਰਾ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਇਹਨਾਂ 'ਚ The Multi State Cooperative Societies (Amendment) Bill 2022, The Ancient Monuments & Archaeological Sites & Remains (Amendment) Bill, Central Universities (Amendment) Bill ਤੇ Press & Registration of Periodicals Bill 2022 ਵਰਗੇ ਮਹੱਤਵਪੂਰਨ ਬਿੱਲ ਸ਼ਾਮਲ ਹਨ।
ਬਹੁ-ਰਾਜੀ ਸਹਿਕਾਰੀ ਸਭਾਵਾਂ (ਸੋਧ) ਬਿੱਲ 2022 ਨੂੰ ਬਹੁਤ ਮਹੱਤਵਪੂਰਨ ਬਿੱਲ ਮੰਨਿਆ ਜਾਂਦਾ ਹੈ। ਅਮਿਤ ਸ਼ਾਹ ਨੇ ਸਹਿਕਾਰਤਾ ਮੰਤਰਾਲੇ ਦੀ ਵਾਧੂ ਕਮਾਨ ਸੰਭਾਲਣ ਤੋਂ ਬਾਅਦ ਹੀ ਇਸ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਸੂਤਰਾਂ ਮੁਤਾਬਕ ਜਲਦੀ ਹੀ ਇਸ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ ਲਈ ਲਿਆਂਦਾ ਜਾਵੇਗਾ। ਬਿੱਲ ਦਾ ਮੁੱਖ ਉਦੇਸ਼ ਇੱਕ ਤੋਂ ਵੱਧ ਰਾਜਾਂ ਵਿੱਚ ਕੰਮ ਕਰ ਰਹੀਆਂ ਲਗਭਗ 1500 ਸਹਿਕਾਰੀ ਸੰਸਥਾਵਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣਾ ਅਤੇ ਉਨ੍ਹਾਂ ਨੂੰ ਸ਼ਕਤੀਕਰਨ ਲਈ ਸਰੋਤ ਜੁਟਾਉਣ ਦੀ ਸ਼ਕਤੀ ਦੇਣਾ ਹੈ। ਨਾਲ ਹੀ ਇਨ੍ਹਾਂ ਅਦਾਰਿਆਂ ਦੇ ਜਮ੍ਹਾਂਕਰਤਾਵਾਂ ਅਤੇ ਖਾਤਾ ਧਾਰਕਾਂ ਦੇ ਹਿੱਤਾਂ ਦੀ ਰੱਖਿਆ ਲਈ ਬਿੱਲ ਵਿੱਚ ਇੱਕ ਵਿਵਸਥਾ ਕੀਤੀ ਗਈ ਹੈ।