Wednesday, April 02, 2025

Punjab

ਜੇਲ੍ਹ 'ਚ ਸਿੱਧੂ ਤੇ ਦਲੇਰ ਮਹਿੰਦੀ ਦੀ ਜੋੜੀ ਹੋਈ ਇਕੱਠੀ, ਜੇਲ੍ਹ ਪ੍ਰਸ਼ਾਸਨ ਨੇ ਦੋਵਾਂ ਨੂੰ ਇਕੋ ਬੈਰਕ 'ਚ ਰੱਖਿਆ

Daler Mehndi and Navjot singh sidhu

July 16, 2022 02:02 PM

ਪਟਿਆਲਾ :  ਨਵਜੋਤ ਸਿੱਧੂ ਅਤੇ ਪੰਜਾਬੀ ਗਾਇਕ ਦਲੇਰ ਮਹਿੰਦੀ ਜੇਲ੍ਹ ਵਿੱਚ ਇਕ ਬੈਰਕ 'ਚ ਬੰਦ ਹਨ। ਜੇਲ੍ਹ ਪ੍ਰਸ਼ਾਸਨ ਨੇ ਦੋਵਾਂ ਨੂੰ ਇੱਕੋ ਬੈਰਕ ਵਿੱਚ ਰੱਖਿਆ ਹੈ। ਸਿੱਧੂ ਅਤੇ ਦਲੇਰ ਮਹਿੰਦੀ ਪੁਰਾਣੇ ਦੋਸਤ ਹਨ। ਉਹ ਕਈ ਟੀਵੀ ਸ਼ੋਅਜ਼ ਵਿੱਚ ਨਜ਼ਰ ਆ ਚੁੱਕੀ ਹੈ। ਸਜ਼ਾ ਮਿਲਣ ਮਗਰੋਂ ਦਲੇਰ ਮਹਿੰਦੀ ਕਾਫੀ ਨਿਰਾਸ਼ ਹੈ ਜਿਸ ਤੋਂ ਬਾਅਦ ਸਿੱਧੂ ਨੇ ਗੱਲਬਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ। ਨਵਜੋਤ ਸਿੱਧੂ 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਇਕ ਸਾਲ ਦੀ ਸਜ਼ਾ ਕੱਟ ਰਹੇ ਹਨ। ਸਿੱਧੂ ਨੂੰ ਇਸ ਮਾਮਲੇ ਵਿੱਚ ਪਹਿਲਾਂ ਜੁਰਮਾਨਾ ਭਰਨ ਮਗਰੋਂ ਹੀ ਛੱਡ ਦਿੱਤਾ ਗਿਆ ਸੀ। ਪਰਿਵਾਰ ਨੇ ਇਸ ਖਿਲਾਫ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਸੁਪਰੀਮ ਕੋਰਟ ਨੇ ਫੈਸਲਾ ਬਦਲਦਿਆਂ ਸਿੱਧੂ ਨੂੰ ਇੱਕ ਸਾਲ ਦੀ ਸਖ਼ਤ ਸਜ਼ਾ ਸੁਣਾਈ ਹੈ।  ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਹ ਮਾਮਲਾ ਸਾਲ 2003 ਦਾ ਹੈ। ਉਸ ‘ਤੇ 10 ਲੋਕਾਂ ਨੂੰ ਆਪਣੀ ਟੀਮ ਦਾ ਮੈਂਬਰ ਬਣਾ ਕੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਜਾਣ ਦਾ ਦੋਸ਼ ਹੈ। ਉਸ ਦੇ ਭਰਾ ਸ਼ਮਸ਼ੇਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਪਰ ਬਾਅਦ ਵਿੱਚ ਦਲੇਰ ਨੂੰ ਵੀ ਨਾਮਜ਼ਦ ਕਰ ਲਿਆ ਗਿਆ। ਉਸ ਨੂੰ ਹੇਠਲੀ ਅਦਾਲਤ ਨੇ 2018 ਵਿੱਚ 2 ਸਾਲ ਦੀ ਸਜ਼ਾ ਸੁਣਾਈ ਸੀ। ਜਿਸ ਦੇ ਖਿਲਾਫ ਉਹ ਪਟਿਆਲਾ ਦੀ ਸੈਸ਼ਨ ਕੋਰਟ ਗਿਆ। ਅਦਾਲਤ ਨੇ ਉਸ ਦੀ ਸਜ਼ਾ ਬਰਕਰਾਰ ਰੱਖੀ, ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ।

Have something to say? Post your comment