ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ 'ਚ ਕੱਲ੍ਹ ਸਵੇਰੇ 10 ਵਜੇ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਵੇਗੀ।ਦੇਸ਼ ਦੇ ਅਗਲੇ ਰਾਸ਼ਟਰਪਤੀ ਲਈ 18 ਜੁਲਾਈ ਨੂੰ ਵੋਟਿੰਗ ਹੋਵੇਗੀ।ਨਤੀਜਿਆਂ ਦਾ ਐਲਾਨ 21 ਜੁਲਾਈ ਨੂੰ ਹੋਵੇਗਾ ਅਤੇ ਇਸ ਦੇ ਨਾਲ ਹੀ ਦੇਸ਼ ਦੇ ਨਵੇਂ ਰਾਸ਼ਟਰਪਤੀ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਐਨਡੀਏ ਵੱਲੋਂ ਦ੍ਰੋਪਦੀ ਮੁਰਮੂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਹੈ ਤਾਂ ਵਿਰੋਧੀ ਧਿਰ ਨੇ ਯਸ਼ਵੰਤ ਸਿਨਹਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਦਿੱਲੀ ਅਤੇ ਪੰਜਾਬ ਵਿੱਚ ਸੱਤਾਧਾਰੀ ਪਾਰਟੀ ਆਪ ਨੇ ਰਾਸ਼ਟਰਪਤੀ ਚੋਣ 2022 ਵਿੱਚ ਉਮੀਦਵਾਰ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਸ਼ਨੀਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਹੋਈ। ਇਸ ਮੀਟਿੰਗ ਵਿੱਚ ਰਾਸ਼ਟਰਪਤੀ ਚੋਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਰਾਸ਼ਟਰਪਤੀ ਚੋਣ 'ਚ ਵੋਟਿੰਗ 'ਤੇ ਫੈਸਲਾ ਲੈਣ ਤੋਂ ਬਾਅਦ ਇਹ ਐਲਾਨ ਕੀਤਾ ਗਿਆ ਕਿ ਪਾਰਟੀ ਸਮੂਹਿਕ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਦਾ ਸਮਰਥਨ ਕਰੇਗੀ। ਆਪ ਦੇ ਇਨ੍ਹਾਂ ਦੋਵਾਂ ਰਾਜਾਂ ਤੋਂ 10 ਰਾਜ ਸਭਾ ਮੈਂਬਰ ਹਨ, ਜਿਨ੍ਹਾਂ ਵਿੱਚ ਦਿੱਲੀ ਤੋਂ ਤਿੰਨ ਅਤੇ ਪੰਜਾਬ ਤੋਂ 7 ਸੰਸਦ ਮੈਂਬਰ ਹਨ। ਨਾਲ ਹੀ, ਪਾਰਟੀ ਦੇ ਪੰਜਾਬ ਵਿੱਚ 92, ਦਿੱਲੀ ਵਿੱਚ 62 ਅਤੇ ਗੋਆ ਵਿੱਚ ਦੋ ਵਿਧਾਇਕ ਹਨ। 'ਆਪ' ਰਾਸ਼ਟਰਪਤੀ ਚੋਣਾਂ 'ਚ ਅਹਿਮ ਭੂਮਿਕਾ