Sunday, December 22, 2024

Punjab

ਚੰਡੀਗੜ੍ਹ 'ਚ ਆਇਆ ਹੜ੍ਹ; ਸੁਖਨਾ ਝੀਲ ਦਾ ਫਲੱਡ ਗੇਟ ਖੋਲ੍ਹਿਆ, ਅਲਰਟ ਜਾਰੀ

Sukhna lake

July 17, 2022 07:44 PM

ਚੰਡੀਗੜ੍ਹ : ਭਾਰੀ ਬਾਰਸ਼ ਮਗਰੋਂ ਚੰਡੀਗੜ੍ਹ ਵੀ ਹੜ੍ਹ ਦੀ ਲਪੇਟ ਵਿੱਚ ਆ ਗਿਆ। ਪਾਣੀ ਦੀ ਪੱਧਰ ਵਧਣ ਕਰਕੇ ਚੰਡੀਗੜ੍ਹ ਦੀ ਸੁਖਨਾ ਝੀਲ ਦਾ ਇੱਕ ਫਲੱਡ ਗੇਟ ਕੁਝ ਸਮੇਂ ਲਈ ਖੋਲ੍ਹਿਆ ਗਿਆ। ਵੇਖਦਿਆਂ-ਵੇਖਦਿਆਂ ਹੀ ਇਸ ਦੇ ਆਲੇ-ਦੁਆਲੇ ਦਾ ਇਲਾਕਾ ਪਾਣੀ ਨਾਲ ਭਰ ਗਿਆ। ਇਸ ਕਾਰਨ ਚੰਡੀਗੜ੍ਹ ਟ੍ਰੈਫਿਕ ਪੁਲੀਸ ਨੂੰ ਅਲਰਟ ਜਾਰੀ ਕਰਨਾ ਪਿਆ।  ਜ਼ਿਕਰਯੋਗ ਹੈ ਕਿ ਟ੍ਰੈਫਿਕ ਪੁਲਿਸ ਨੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਦੱਸਿਆ ਕਿ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ 'ਤੇ ਪਹੁੰਚਣ ਤੋਂ ਬਾਅਦ ਇੰਜਨੀਅਰਿੰਗ ਵਿਭਾਗ ਵੱਲੋਂ ਸੁਖਨਾ ਝੀਲ ਦੇ ਰੈਗੂਲੇਟਰੀ ਐਂਡ ਗੇਟ ਨੂੰ ਖੋਲ੍ਹ ਦਿੱਤਾ ਗਿਆ ਹੈ। ਅਜਿਹੇ 'ਚ ਓਵਰਫਲੋਅ ਹੋਣ ਕਾਰਨ ਕਈ ਥਾਵਾਂ 'ਤੇ ਆਵਾਜਾਈ ਨੂੰ ਡਾਇਵਰਟ ਕੀਤਾ ਜਾ ਰਿਹਾ ਹੈ।

Have something to say? Post your comment