Friday, April 04, 2025

Punjab

ਗਿੱਪੀ ਗਰੇਵਾਲ ਨੇ ਪੂਰੇ ਪਰਿਵਾਰ ਸਣੇ CM ਮਾਨ ਨੂੰ ਵਿਆਹ ਦੀ ਦਿੱਤੀ ਵਧਾਈ, ਵਿਆਹੁਤਾ ਜੀਵਨ ਲਈ ਦਿੱਤੀਆਂ ਸ਼ੁੁੱਭਕਾਮਨਾਵਾਂ

Gippy Grewal

July 17, 2022 08:06 PM

ਚੰਡੀਗੜ੍ਹ : ਬੀਤੇ ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ  ਮੰਤਰੀ ਸੀਐਮ ਭਗਵੰਤ ਮਾਨ ਨੇ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਵਧਾਈਆਂ ਦੇਣ ਵਾਲਿਆਂ ਦੀ ਲਾਈਨ ਲੱਗੀ ਹੋਈ ਹੈ।  ਸਿਆਸੀ ਲੋਕਾਂ ਤੋਂ ਲੈ ਕੇ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਵੱਲੋਂ ਵੀ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਵਧਾਈ ਦੇਣ ਵਾਲੇ ਕਲਾਕਾਰਾਂ ਦਾ ਆਉਣਾ-ਜਾਣਾ ਲੱਗਦਾ ਹੈ। ਇਸ ਦੌਰਾਨ ਗਿੱਪੀ ਗਰੇਵਾਲ ਆਪਣੇ ਪੂਰੇ ਪਰਿਵਾਰ ਨਾਲ ਸੀਐਮ ਭਗਵੰਤ ਮਾਨ ਤੇ ਉਨ੍ਹਾਂ ਦੀ ਵਾਈਫ ਡਾ.ਗੁਰਪ੍ਰੀਤ ਕੌਰ ਨੂੰ ਵਧਾਈ ਦੇਣ ਲਈ ਉਨ੍ਹਾਂ ਦੇ ਘਰ ਪੁੱਜੇ ਹਨ। ਇਸ ਜਾਣਕਾਰੀ ਗਿੱਪੀ ਨੇ ਟਵਿੱਟਰ ਹੈਂਡਲ 'ਤੇ ਸ਼ੇਅਰ ਕੀਤੀ ਹੈ। 

 

Have something to say? Post your comment