ਮੱਧ ਪ੍ਰਦੇਸ਼ ਦੇ ਖਰਗੋਨ ਵਿੱਚ ਵਾਪਰਿਆ ਵੱਡਾ ਹਾਦਸਾ। ਇੱਥੇ 55 ਯਾਤਰੀਆਂ ਨਾਲ ਭਰੀ ਬੱਸ ਨਰਮਦਾ ਨਦੀ ਵਿੱਚ ਡਿੱਗ ਗਈ। ਇਸ ਹਾਦਸੇ 'ਚ 13 ਲੋਕਾਂ ਦੀ ਮੌਤ ਹੋ ਗਈ ਅਤੇ 15 ਲੋਕਾਂ ਨੂੰ ਬਚਾ ਲਿਆ ਗਿਆ। ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੇ ਖਰਗੋਨ ਦੇ ਖਲਘਾਟ ਵਿੱਚ ਬੱਸ ਹਾਦਸੇ ਦਾ ਨੋਟਿਸ ਲਿਆ ਹੈ। ਮੁੱਖ ਮੰਤਰੀ ਨੇ ਜ਼ਖਮੀਆਂ ਦੇ ਇਲਾਜ ਲਈ ਢੁੱਕਵੇਂ ਪ੍ਰਬੰਧ ਕਰਨ ਦੇ ਹੁਮਕ ਦਿੱਤੇ ਹਨ। ਮੁੱਖ ਮੰਤਰੀ ਖਰਗੋਨ ਇੰਦੌਰ ਜ਼ਿਲ੍ਹਾ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹਨ। ਹਾਦਸੇ ਤੋਂ ਬਾਅਦ ਬੱਸ ਨੂੰ ਕਰੇਨ ਰਾਹੀਂ ਬਾਹਰ ਕੱਢਿਆ ਗਿਆ। ਸੀਐਮ ਚੌਹਾਨ ਨੇ ਖਰਗੋਨ ਦੇ ਕਲੈਕਟਰ ਨਾਲ ਵੀ ਫ਼ੋਨ 'ਤੇ ਦੁਬਾਰਾ ਗੱਲਬਾਤ ਕੀਤੀ ਅਤੇ ਬਚਾਅ ਕਾਰਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ। ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੇ ਟਵੀਟ ਕੀਤਾ ਅਤੇ ਲਿਖਿਆ ਕਿ ਖਰਗੋਨ ਦੇ ਖਲਘਾਟ 'ਚ ਬੱਸ ਦੇ ਖੱਡ 'ਚ ਡਿੱਗਣ ਕਾਰਨ ਹੋਏ ਹਾਦਸੇ ਦੀ ਦੁਖਦ ਖਬਰ ਮਿਲੀ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਇਸ ਡੂੰਘੇ ਘਾਟੇ ਨੂੰ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ।