ਚੰਡੀਗੜ੍ਹ : 15 ਅਗਸਤ ਲਈ ਪੰਜਾਬ ਸਰਕਾਰ ਨੇ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਵਾਰ ਲੁਧਿਆਣਾ ਵਿੱਚ ਸੂਬਾ ਪੱਧਰੀ ਪ੍ਰੋਗਰਾਮ ਹੋਵੇਗਾ। ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਲੁਧਿਆਣਾ ਵਿੱਚ ਤਿਰੰਗਾ ਝੰਡਾ ਲਹਿਰਾਉਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿੱਚ ਤਿਰੰਗਾ ਝੰਡਾ ਲਹਿਰਾਉਣਗੇ। ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਵਿੱਚ ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾਉਣਗੇ। ਇਸੇ ਤਰ੍ਹਾਂ ਬਾਕੀ ਮੰਤਰੀਆਂ ਨੂੰ ਵੀ ਵੱਖ -ਵੱਖ ਜ਼ਿਲਿਆ ਵੰਡੇ ਗਏ ਹਨ। ਇਸ ਪ੍ਰੋਗਰਾਮ ਦੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਅੰਮ੍ਰਿਤਸਰ, ਡਾ. ਬਲਜੀਤ ਕੌਰ ਮਾਨਸਾ, ਹਰਭਜਨ ਸਿੰਘ ਈਟੀਓ ਫਿਰੋਜ਼ਪੁਰ, ਲਾਲ ਚੰਦ ਮੋਗਾ, ਕੁਲਦੀਪ ਸਿੰਘ ਧਾਲੀਵਾਲ ਗੁਰਦਾਸਪੁਰ, ਮੰਤਰੀ ਹਰਪਾਲ ਚੀਮਾ ਪਟਿਆਲਾ, ਗੁਰਮੀਤ ਸਿੰਘ ਮੀਤ ਹੇਅਰ ਤਰਨਤਾਰਨ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਤੋਂ ਇਲਾਵਾ ਲਾਲਜੀਤ ਸਿੰਘ ਭੁੱਲਰ ਸੰਗਰੂਰ , ਬ੍ਰਹਮ ਸ਼ੰਕਰ ਐੱਸ.ਏ. ਐੱਸ.ਨਗਰ, ਹਰਜੋਤ ਸਿੰਘ ਬੈਂਸ ਹੁਸ਼ਿਆਰਪੁਰ, ਅਮਨ ਅਰੋੜਾ ਫਤਿਹਗੜ੍ਹ ਸਾਹਿਬ, ਇੰਦਰਬੀਰ ਸਿੰਘ ਨਿੱਜਰ ਜਲੰਧਰ, ਫੌਜਾ ਸਿੰਘ ਫਰੀਦਕੋਟ, ਚੇਤਨ ਸਿੰਘ ਜੌੜਮਾਜਰਾ ਬਰਨਾਲਾ, ਅਨਮੋਲ ਗਗਨ ਮਾਨ ਐੱਸ.ਬੀ.ਐੱਸ. ਨੰਗਰ ’ਚ ਝੰਡਾ ਲਹਿਰਾਉਣ ਦੀ ਰਸਮ ਨਿਭਾਉਣਗੇ।