Wednesday, April 02, 2025

National

'ਬੋਲਣ ਦੀ ਆਜ਼ਾਦੀ ਦਾ ਮਤਲਬ ਇਹ ਨਹੀਂ ਕਿ ਤੁਸੀਂ PM ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰੋ.... 

PM Modi

July 19, 2022 08:06 AM

ਨਵੀਂ ਦਿੱਲੀ : ਇਲਾਹਾਬਾਦ ਹਾਈ ਕੋਰਟ ਨੇ ਸੋਮਵਾਰ ਨੂੰ ਪਟੀਸ਼ਨਕਰਤਾ-ਦੋਸ਼ੀ ਮੁਮਤਾਜ਼ ਮਨਸੂਰੀ ਦੀ ਪ੍ਰਧਾਨ ਮੰਤਰੀ ਵਿਰੁੱਧ ਫੇਸਬੁੱਕ 'ਤੇ ਅਪਮਾਨਜਨਕ ਟਿੱਪਣੀਆਂ ਪੋਸਟ ਕਰਨ ਲਈ ਉਸ ਵਿਰੁੱਧ ਦਰਜ ਪਹਿਲੀ ਸੂਚਨਾ ਰਿਪੋਰਟ (FIR) ਨੂੰ ਰੱਦ ਕਰਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।  ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਰਾਜੇਂਦਰ ਕੁਮਾਰ ਦੀ ਡਿਵੀਜ਼ਨ ਬੈਂਚ ਨੇ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਬੋਲਣ ਦੀ ਆਜ਼ਾਦੀ ਉਨ੍ਹਾਂ ਲੋਕਾਂ 'ਤੇ ਲਾਗੂ ਨਹੀਂ ਹੁੰਦੀ ,ਜੋ ਦੂਜੇ ਨਾਗਰਿਕਾਂ, ਖਾਸ ਤੌਰ 'ਤੇ ਪ੍ਰਧਾਨ ਮੰਤਰੀ ਜਾਂ ਭਾਰਤ ਸਰਕਾਰ ਦੇ ਹੋਰ ਮੰਤਰੀਆਂ ਵਰਗੇ ਮਹੱਤਵਪੂਰਨ ਵਿਅਕਤੀ ਦਾ ਦੁਰਵਿਵਹਾਰ ਕਰਦੇ ਹਨ। ਦੋਸ਼ੀ 'ਤੇ ਧਾਰਾ 504 ਸਮੇਤ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਕਈ ਧਾਰਾਵਾਂ ਤਹਿਤ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਅਤੇ ਹੋਰ ਮੰਤਰੀਆਂ ਖਿਲਾਫ਼ 'ਬਹੁਤ ਜ਼ਿਆਦਾ ਇਤਰਾਜ਼ਯੋਗ' ਫੇਸਬੁੱਕ ਸਟੇਟਸ ਪੋਸਟ ਕਰਨ ਲਈ ਮਾਮਲਾ ਦਰਜ ਕੀਤਾ ਗਿਆ ਸੀ।  

 

Have something to say? Post your comment