Wednesday, April 02, 2025

Punjab

ਹਾਈਕੋਰਟ ਤੋਂ ਮਜੀਠੀਆ ਨੂੰ ਝਟਕਾ: ਨਸ਼ਿਆਂ ਦੇ ਮਾਮਲੇ 'ਚ ਨਹੀਂ ਮਿਲ ਸਕੀ ਜ਼ਮਾਨਤ

No relief to Majithia from High Court: Could not get bail in drug case

July 22, 2022 03:12 PM

Majithia Drug case: ਸੀਨੀਅਰ ਅਕਾਲੀ ਆਗੂ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਅੱਜ ਵੀ ਜ਼ਮਾਨਤ ਨਹੀਂ ਮਿਲੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਉਸ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਸੀ। ਸ਼ੁੱਕਰਵਾਰ ਨੂੰ ਜਿਵੇਂ ਹੀ ਸੁਣਵਾਈ ਸ਼ੁਰੂ ਹੋਈ ਤਾਂ ਸਰਕਾਰੀ ਵਕੀਲ ਨੇ ਕਿਹਾ ਕਿ ਜਲਦ ਹੀ ਸੀਨੀਅਰ ਵਕੀਲ ਇਸ ਮਾਮਲੇ 'ਚ ਪੇਸ਼ ਹੋਣਗੇ। ਇਸ ਦੇ ਨਾਲ ਹੀ ਮਜੀਠੀਆ ਦੇ ਵਕੀਲ ਨੇ ਕੁਝ ਦਸਤਾਵੇਜ਼ਪੂਰੇ ਕਰਨ ਦੀ ਗੱਲ ਵੀ ਕਹੀ। ਜਿਸ ਤੋਂ ਬਾਅਦ ਹਾਈਕੋਰਟ ਨੇ ਸੁਣਵਾਈ 29 ਜੁਲਾਈ ਤੱਕ ਮੁਲਤਵੀ ਕਰ ਦਿੱਤੀ। ਮਜੀਠੀਆ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਹੁਣ ਤੱਕ ਹਾਈ ਕੋਰਟ ਦੇ ਦੋ ਜੱਜ ਨਿੱਜੀ ਕਾਰਨਾਂ ਕਰਕੇ ਉਸ ਦੀ ਸੁਣਵਾਈ ਤੋਂ ਦੂਰ ਰਹੇ ਹਨ। ਚੀਫ਼ ਜਸਟਿਸ ਨੇ ਹੁਣ ਇਸ ਮਾਮਲੇ ਨੂੰ ਨਵੀਂ ਬੈਂਚ ਕੋਲ ਭੇਜ ਦਿੱਤਾ ਹੈ। ਮਜੀਠੀਆ ਖਿਲਾਫ ਪਿਛਲੀ ਕਾਂਗਰਸ ਸਰਕਾਰ ਨੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਸਬੰਧ ਰੱਖਣ ਦਾ ਮਾਮਲਾ ਦਰਜ ਕੀਤਾ ਸੀ। 

 

Have something to say? Post your comment