Thursday, April 03, 2025

Punjab

ਮੁਹਾਲੀ ‘ਚ ਮੌਂਕੀਪਾਕਸ ਦਾ ਪਾਜ਼ੇਟਿਵ ਕੇਸ ਆਇਆ! ਸਿਹਤ ਵਿਭਾਗ ਨੇ ਝੂਠੀਆਂ ਖਬਰਾਂ ਤੋਂ ਸੁਚੇਤ ਰਹਿਣ ਲਈ ਜਾਰੀ ਕੀਤੀ ਅਡਵਾਈਜ਼ਰੀ

Monkeypox Virus

July 23, 2022 11:49 AM

ਚੰਡੀਗੜ: ਪਿਛਲੇ ਦਿਨੀਂ ਇਕ ਖਬਰ ਸਾਹਮਣੇ ਆਈ ਸੀ ਮੁਹਾਲੀ 'ਚ ਇਕ ਮੌਕੀਪਾਕਸ ਦਾ ਕੇਸ ਸਾਹਮਣੇ ਆਇਆ ਹੈ ਜਿਸ ਨੂੰ ਨਕਾਰਦਿਆਂ ਅੱਜ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਮਹਾਂਮਾਰੀ ਵਿਗਿਆਨੀ ਡਾ. ਹਰਮਨਦੀਪ ਕੌਰ ਨੇ ਕਿਹਾ ਕਿ ਜ਼ਿਲ੍ਹਾ ਮੁਹਾਲੀ ਵਿੱਚ ਹਾਲੇ ਤੱਕ ਮੌਂਕੀਪਾਕਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਦੱਸ ਦੇਈਏ ਕਿ ਸ਼ਹਿਰ ਦੇ ਇੱਕ ਸਕੂਲ ਦੇ ਵਿਦਿਆਰਥੀਆਂ ‘ਚ ਮੌਂਕੀਪਾਕਸ ਦੇ ਕੁਝ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਸਿਹਤ ਅਧਿਕਾਰੀਆਂ ਨੇ ਕਿਹਾ ਕਿ ਸਬੰਧਤ ਖ਼ਬਰ ਪੂਰੀ ਤਰਾਂ ਬੇਬੁਨਿਆਦ ਹੈ। ਉਨਾਂ ਸਪੱਸ਼ਟ ਕੀਤਾ ਕਿ ਸਬੰਧਤ ਸਕੂਲ ਦੇ ਤਿੰਨ ਵਿਦਿਆਰਥੀਆਂ ਵਿੱਚ ਹੱਥ-ਪੈਰ ਅਤੇ ਮੂੰਹ ਦੀ ਬਿਮਾਰੀ ਨਾਲ ਸਬੰਧਤ ਕੁਝ ਲੱਛਣ ਸਨ, ਜਿਨਾਂ ਦੇ ਸੈਂਪਲ ਲੈ ਕੇ ਜਾਂਚ ਲਈ ਲੈਬ ਵਿੱਚ ਭੇਜੇ ਗਏ ਸਨ। ਇੱਕ ਸੈਂਪਲ ਦੀ ਰਿਪੋਰਟ ਮੁਤਾਬਕ ਇੱਕ ਵਿਦਿਆਰਥੀ ਨੂੰ ਹੱਥ, ਪੈਰ ਅਤੇ ਮੂੰਹ ਦੀ ਬਿਮਾਰੀ ਹੈ ਜਦਕਿ ਬਾਕੀ ਦੋ ਸੈਂਪਲਾਂ ਦੀ ਰਿਪੋਰਟ ਜਲਦੀ ਹੀ ਆ ਜਾਵੇਗੀ। ਉਨਾਂ ਨੇ ਕਿਹਾ, ਹੁਣ ਤੱਕ, ਦੇਸ਼ ’ਚ ਮੌਂਕੀਪਾਕਸ ਦੇ ਦੋ ਕੇਸ ਆਏ ਹਨ ਅਤੇ ਸੂਬੇ ਵਿੱਚ ਅਜਿਹਾ ਇੱਕ ਵੀ ਕੇਸ ਸਾਹਮਣੇ ਨਹੀਂ ਆਇਆ ਹੈ। ਅਧਿਕਾਰੀਆਂ ਨੇ ਕਿਹਾ ਕਿ ਹੱਥ ਪੈਰ ਅਤੇ ਮੂੰਹ ਦੀ ਬਿਮਾਰੀ ਆਮ ਤੌਰ ’ਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜੇ ਇਸ ਬਿਮਾਰੀ ਦੇ ਮੁੱਖ ਲੱਛਣਾਂ ਦੀ ਗੱਲ ਕਰੀਏ ਤਾਂ ਇਸ ਬਿਮਾਰੀ ਦੌਰਾਨ ਮੂੰਹ ’ਚ ਛਾਲੇ ਅਤੇ ਹੱਥਾਂ ਅਤੇ ਪੈਰਾਂ ‘ਤੇ ਲਾਲ ਧੱਫੜ ਹੋ ਜਾਂਦੇ ਹਨ।

 

Have something to say? Post your comment