Thursday, April 03, 2025

Punjab

ਸੂਬੇ ਭਰ ਵਿੱਚ ਲਗਾਏ 800 ਤੋਂ ਵੱਧ ਨਾਕਿਆਂ ਤੇ 10,000 ਤੋਂ ਵੱਧ ਪੁਲਿਸ ਕਰਮੀ ਤਾਇਨਾਤ, ਡੀਜੀਪੀ ਗੋਰਵ ਯਾਦਵ ਨੇ ਅਚਨਚੇਤ ਕੀਤੀ ਚੈਕਿੰਗ

DGP Gaurav Yadav

July 23, 2022 10:57 PM

ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਸੂਬੇ ਵਿੱਚ ਕੋਈ ਥਾਂ ਨਾ ਹੋਣ ਦਾ ਜੋਰਦਾਰ ਅਤੇ ਸਪੱਸ਼ਟ ਸੁਨੇਹਾ ਦੇਣ ਦੇ ਉਦੇਸ਼ ਨਾਲ ਇੱਕ ਹੋਰ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਵਿਸ਼ੇਸ਼ ਵਾਹਨ ਚੈਕਿੰਗ ਅਭਿਆਨ ਚਲਾਇਆ। ਇਸ ਦੌਰਾਨ ਰੋਪੜ ਰੇਂਜ ਦੇ ਵੱਖ-ਵੱਖ ਨਾਕਿਆਂ ਦੀ ਅਚਨਚੇਤ ਚੈਕਿੰਗ ਕਰਨ ਲਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਖੁਦ ਫੀਲਡ ਵਿੱਚ ਪਹੁੰਚੇ।


ਪੰਜਾਬ ਨੂੰ ਨਸ਼ਿਆਂ ਅਤੇ ਗੈਂਗਸਟਰ ਮੁਕਤ ਬਣਾਉਣ ਦੇ ਉਦੇਸ਼ ਨਾਲ ਸੂਬੇ ਵਿੱਚ 800 ਤੋਂ ਵੱਧ ਸੁਚੱਜੇ ਤਾਲਮੇਲ ਵਾਲੇ ਨਾਕੇ ਜਿਨਾਂ ਵਿੱਚ 56 ਅੰਤਰ-ਰਾਜੀ, 250 ਅੰਤਰ-ਜਿਲਾ, 53 ਹਾਈ-ਟੈਕ ਅਤੇ 427 ਸ਼ਹਿਰ ਦੀ ਨਾਕਾਬੰਦੀ, ਜਿਨਾਂ ਵਿੱਚ 10000 ਤੋਂ ਵੱਧ ਪੁਲਿਸ ਮੁਲਾਜਮ ਸ਼ਾਮਲ ਹਨ, ਲਗਾਏ ਗਏ ਸਨ।

ਇਹ ਆਪ੍ਰੇਸ਼ਨ ਸੂਭਾ ਭਰ ਵਿੱਚ ਸ਼ਾਮ 4 ਵਜੇ ਤੋਂ ਸ਼ਾਮ 7 ਵਜੇ ਤੱਕ ਪੜਾਅਵਾਰ ਢੰਗ ਨਾਲ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜਿਲੇ ਵਿੱਚ ਨਿੱਜੀ ਤੌਰ ‘ਤੇ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਸਾਰੇ ਸੀਪੀਜ/ਐਸਐਸਪੀਜ ਨੂੰ ਗਜਟਿਡ ਅਫਸਰਾਂ/ਐਸਐਚਓਜ ਦੀ ਨਿਗਰਾਨੀ ਹੇਠ ਜਿਲਾ/ਸ਼ਹਿਰ ਦੇ ਸੀਲਿੰਗ ਪੁਆਇੰਟਾਂ ‘ਤੇ ਮਜਬੂਤ ‘ਨਾਕੇ ‘ ਲਗਾਉਣ ਲਈ ਇਸ ਕਾਰਵਾਈ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਮੈਨਪਾਵਰ ਨੂੰ ਲਾਮਬੰਦ ਕਰਨ ਲਈ ਕਿਹਾ ਗਿਆ ਸੀ।

ਡੀਜੀਪੀ ਨੇ ਕਿਹਾ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕਬੀਨੀ ਨਾਲ ਤਲਾਸ਼ੀ ਕੀਤੀ ਗਈ ਅਤੇ ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ। ਉਨਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜਮਾਂ ਨੂੰ ਸਖਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਆਪ੍ਰੇਸ਼ਨ ਦੌਰਾਨ ਹਰੇਕ ਯਾਤਰੀ ਨਾਲ ਦੋਸਤਾਨਾ ਅਤੇ ਨਿਮਰਤਾ ਨਾਲ ਪੇਸ਼ ਆਉਣ ਅਤੇ ਉਨਾਂ ਦੇ ਵਾਹਨਾਂ ਦੀ ਚੈਕਿੰਗ ਕਰਨ।

 

Have something to say? Post your comment