Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Sports

ਵਿਰਾਟ ਕੋਹਲੀ ਦੀ ਖਰਾਬ ਫਾਰਮ 'ਤੇ ਸਾਬਕਾ ਦਿੱਗਜ ਦਾ ਵੱਡਾ ਬਿਆਨ

Virat Kohli

July 24, 2022 07:02 AM

Anjum Chopra On Virat: ਭਾਰਤੀ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਦੀ ਖਰਾਬ ਫਾਰਮ ਜਾਰੀ ਹੈ। ਇਸ ਦੇ ਨਾਲ ਹੀ ਵਿਰਾਟ ਕੋਹਲੀ ਨੂੰ ਵੈਸਟਇੰਡੀਜ਼ ਖਿਲਾਫ ਵਨਡੇ ਸੀਰੀਜ਼ ਲਈ ਆਰਾਮ ਦਿੱਤਾ ਗਿਆ ਹੈ। ਹੁਣ ਸਾਬਕਾ ਮਹਿਲਾ ਕ੍ਰਿਕਟ ਕਪਤਾਨ ਅੰਜੁਮ ਚੋਪੜਾ ਨੇ ਵਿਰਾਟ ਕੋਹਲੀ 'ਤੇ ਵੱਡਾ ਬਿਆਨ ਦਿੱਤਾ ਹੈ। ਉਸ ਨੇ ਕਿਹਾ ਕਿ ਉਹ ਅਭਿਆਸ ਕਰ ਰਿਹਾ ਹੋਵੇਗਾ ਅਤੇ ਜ਼ੋਰਦਾਰ ਵਾਪਸੀ ਕਰੇਗਾ। ਦਰਅਸਲ ਇੰਗਲੈਂਡ ਖਿਲਾਫ ਸੀਰੀਜ਼ 'ਚ ਵੀ ਵਿਰਾਟ ਕੋਹਲੀ ਦੀ ਖਰਾਬ ਫਾਰਮ ਜਾਰੀ ਰਹੀ, ਦੌੜਾਂ ਬਣਾਉਣ ਲਈ ਲਗਾਤਾਰ ਸੰਘਰਸ਼ ਕਰਨਾ ਪਿਆ।

ਸਾਬਕਾ ਮਹਿਲਾ ਕ੍ਰਿਕਟ ਕਪਤਾਨ ਅੰਜੁਮ ਚੋਪੜਾ ਨੇ ਕਿਹਾ ਕਿ ਮੈਂ ਕਈ ਅਜਿਹੇ ਖਿਡਾਰੀ ਦੇਖੇ ਹਨ ਜੋ 30-40 ਦੌੜਾਂ ਬਣਾਉਣ ਦੇ ਬਾਅਦ ਵੀ ਸਾਲਾਂ ਤੱਕ ਭਾਰਤੀ ਟੀਮ 'ਚ ਬਣੇ ਰਹੇ। ਉਨ੍ਹਾਂ ਕਿਹਾ ਕਿ ਦਰਅਸਲ ਵਿਰਾਟ ਕੋਹਲੀ ਨੇ ਆਪਣੇ ਲਈ ਬਹੁਤ ਉੱਚੇ ਮਾਪਦੰਡ ਬਣਾਏ ਹਨ, ਜਿਸ ਕਾਰਨ 30-40 ਦੌੜਾਂ ਘੱਟ ਲੱਗਦੀਆਂ ਹਨ। ਉਸ ਨੇ ਇਹ ਵੀ ਕਿਹਾ ਕਿ ਮੈਨੂੰ ਯਕੀਨ ਹੈ ਕਿ ਵਿਰਾਟ ਕੋਹਲੀ ਜਲਦੀ ਹੀ ਜ਼ਬਰਦਸਤ ਵਾਪਸੀ ਕਰੇਗਾ ਅਤੇ ਕਾਫੀ ਦੌੜਾਂ ਬਣਾਵੇਗਾ।

Have something to say? Post your comment