Wednesday, April 02, 2025

National

ਸੋਨੀਆ ਗਾਂਧੀ ਤੋਂ ਪੁੱਛਗਿੱਛ ਦੇ ਵਿਰੋਧ 'ਚ ਅੱਜ ਸੜਕਾਂ 'ਤੇ ਉੱਤਰੇਗੀ ਕਾਂਗਰਸ

Sonia Gandhi

July 26, 2022 07:15 AM

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ED ਦੀ ਦੂਜੀ ਪੁੱਛ-ਪੜਤਾਲ ਦੇ ਵਿਰੋਧ ਵਿੱਚ ਕਾਂਗਰਸ ਅੱਜ ਇੱਕ ਵਾਰ ਫਿਰ ਦੇਸ਼ ਭਰ ਵਿੱਚ ਸੜਕਾਂ ਉੱਤੇ ਉਤਰੇਗੀ। ਕਾਂਗਰਸ ਜਿੱਥੇ ਦੇਸ਼ ਭਰ ਵਿੱਚ ਮਹਾਤਮਾ ਗਾਂਧੀ ਦੇ ਬੁੱਤਾਂ ਨੇੜੇ ਪ੍ਰਦਰਸ਼ਨ ਕਰੇਗੀ, ਉੱਥੇ ਹੀ ਦਿੱਲੀ ਵਿੱਚ ਕਾਂਗਰਸ ਹੈੱਡਕੁਆਰਟਰ ਵਿੱਚ ਆਗੂਆਂ ਦਾ ਇਕੱਠ ਹੋਵੇਗਾ। ਜਾਣਕਾਰੀ ਮੁਤਾਬਕ ਸੋਨੀਆ ਗਾਂਧੀ ਸਵੇਰੇ ਕਰੀਬ ਸਾਢੇ 11 ਵਜੇ ਈਡੀ ਸਾਹਮਣੇ ਪੇਸ਼ ਹੋਣਗੇ। ਕਾਂਗਰਸ ਮੁਤਾਬਕ ਦਿੱਲੀ ਪੁਲਿਸ ਨੇ ਰਾਜਘਾਟ 'ਤੇ ਸੱਤਿਆਗ੍ਰਹਿ ਦੀ ਇਜਾਜ਼ਤ ਨਹੀਂ ਦਿੱਤੀ। ਸੋਨੀਆ ਗਾਂਧੀ ਨੂੰ ਸਵਾਲ ਕਰਨ ਦੇ ਮੁੱਦੇ 'ਤੇ ਕਾਂਗਰਸ ਦੇ ਸੰਸਦ ਮੈਂਬਰ ਮੋਦੀ ਸਰਕਾਰ 'ਤੇ ਸਿਆਸੀ ਬਦਲਾਖੋਰੀ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਉਂਦੇ ਹੋਏ ਸੰਸਦ ਦੇ ਅੰਦਰ ਪ੍ਰਦਰਸ਼ਨ ਕਰਨਗੇ ਅਤੇ ਫਿਰ ਪ੍ਰਦਰਸ਼ਨ ਕਰਨ ਲਈ ਪਾਰਟੀ ਹੈੱਡਕੁਆਰਟਰ ਆਉਣਗੇ। ਇਸ ਸਬੰਧੀ ਸੋਮਵਾਰ ਸ਼ਾਮ ਨੂੰ ਕਾਂਗਰਸੀ ਆਗੂਆਂ ਦੀ ਅਹਿਮ ਮੀਟਿੰਗ ਹੋਈ। ਫਿਲਹਾਲ ਪਾਰਟੀ ਨੇਤਾ ਅੱਜ ਸਵੇਰੇ ਸੰਸਦ 'ਚ ਵੀ ਬੈਠਕ ਕਰਨਗੇ।

Have something to say? Post your comment