Wednesday, April 02, 2025

Punjab

Z ਸੁਰੱਖਿਆ ਲੈਣ ਲਈ ਕੇਜਰੀਵਾਲ ਨੇ ਆਪਣੇ ਆਪ ਨੂੰ ਦੱਸਿਆ 'ਆਪ' ਪੰਜਾਬ ਦਾ ਪ੍ਰਧਾਨ, 'ਕਿੰਨੀ ਧੋਖਾਧੜੀ ਕੀਤੀ'

Sukhpal Khaira

July 27, 2022 12:16 PM

ਮੋਹਾਲੀ : ਆਪ ਪਾਰਟੀ ਨਵੇਂ ਵਿਵਾਦ ਵਿੱਚ ਘਿਰ ਗਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਇੱਕ ਸੂਚੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਪ ਪਾਰਟੀ ਪੰਜਾਬ ਦੇ ਕਨਵੀਨਰ ਦੱਸਿਆ ਗਿਆ ਹੈ। ਇਸ ਬਾਰੇ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਲਿਸਟ ਸ਼ੇਅਰ ਕਰਦਿਆਂ ਵੱਡਾ ਇਲਜ਼ਾਮ ਲਾਇਆ ਹੈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸੁਰੱਖਿਆ ਲਈ 29 ਅਪ੍ਰੈਲ ਨੂੰ ਇੱਕ ਸੂਚੀ ਜਾਰੀ ਕੀਤੀ ਸੀ। ਇਸ ਸੂਚੀ ਮੁਤਾਬਕ ਅਰਵਿੰਦ ਕੇਜਰੀਵਾਲ ਆਪ ਪਾਰਟੀ ਪੰਜਾਬ ਦੇ ਕਨਵੀਨਰ ਹਨ, ਜਦਕਿ ਪੰਜਾਬ ਵਿੱਚ ਕਨਵੀਨਰ ਦਾ ਮਤਲਬ ਪ੍ਰਧਾਨ ਹੈ ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਹਨ।

ਇਸ ਬਾਰੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਕਿੰਨੀ ਧੋਖਾਧੜੀ ਕੀਤੀ ਹੈ। ਅਰਵਿੰਦ ਕੇਜਰੀਵਾਲ ਭਾਰਤ ਸਰਕਾਰ ਤੋਂ ਪਹਿਲਾਂ ਹੀ ਜ਼ੈੱਡ ਪਲੱਸ ਸੁਰੱਖਿਆ ਕਵਰ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਤੋਂ ਜ਼ੈੱਡ ਪਲੱਸ ਸੁਰੱਖਿਆ ਲੈਣ ਲਈ ਖੁਦ ਨੂੰ ਆਪ ਪੰਜਾਬ ਕਨਵੀਨਰ ਵਜੋਂ ਦੱਸ ਰਹੇ ਹਨ। ਜਦਕਿ ਕੇਂਦਰੀ ਗ੍ਰਹਿ ਮੰਤਰਾਲੇ ਦੁਆਰਾ ਪ੍ਰਵਾਨਿਤ Z+ ਸ਼੍ਰੇਣੀ ਦੇ ਤਹਿਤ ਕੇਜਰੀਵਾਲ ਕੋਲ ਪਹਿਲਾਂ ਹੀ ਉੱਚ ਪੱਧਰੀ ਸੁਰੱਖਿਆ ਹੈ। ਖਹਿਰਾ ਨੇ ਕਿਹਾ ਹੇਠਾਂ ਦਿੱਤੇ ਦਸਤਾਵੇਜ਼ ਹਾਈ ਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਦੇ ਹਨ। 

Have something to say? Post your comment