Wednesday, April 02, 2025

Punjab

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਕੋਰੋਨਾ ਪਾਜ਼ੇਟਿਵ ਆਉਣ ਮਗਰੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਨੂੰ ਕੀਤਾ ਆਈਸੋਲੇਟ

Speaker Kultar Singh Sandhawan

July 27, 2022 12:48 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਬੀਤੇ ਦਿਨੀਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਕਰੋਨਾ ਹੋ ਜਾਣ ਤੋਂ ਬਾਅਦ ਸੰਧਵਾਂ ਨੇ ਇਹ ਫੈਸਲਾ ਲਿਆ ਹੈ। ਸੰਧਵਾਂ, ਬੈਂਸ ਦੇ ਸੰਪਰਕ ਵਿਚ ਆਏ ਸਨ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ।
ਇਕ ਬੁਲਾਰੇ ਅਨੁਸਾਰ ਸੰਧਵਾਂ ਕੋਵਿਡ ਨਿਯਮਾਂ ਅਤੇ ਹਦਾਇਤਾਂ ਦੀ ਪੂਰੀ ਪਾਲਣਾ ਕਰ ਰਹੇ ਹਨ। ਉਨ੍ਹਾਂ ਦੀ ਸਿਹਤ ਠੀਕ ਹੈ ਅਤੇ ਉਹ ਘਰੋਂ ਹੀ ਕੰਮਕਾਰ ਕਰਨਗੇ। ਉਨ੍ਹਾਂ ਅਪੀਲ ਕੀਤੀ ਕਿ ਕਰੋਨਾ ਹਾਲੇ ਪੂਰੀ ਤਰ੍ਹਾਂ ਗਿਆ ਨਹੀਂ ਇਸ ਲਈ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

Have something to say? Post your comment