Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

National

ਹਸਦੇ ਖੇਡਦੇ ਪ੍ਰੀਵਾਰ 'ਤੇ ਟੁਟਿਆ ਦੁਖਾਂ ਦਾ ਪਹਾੜ

August 06, 2021 10:57 AM

ਖੰਨਾ : ਪ੍ਰਾਪਤ ਜਾਣਕਾਰੀ ਅਨੁਸਾਰ ਖੰਨਾ ਤੇ ਜੀਟੀ ਰੋਡ ਬੀਜਾ 'ਤੇ ਇਕ ਭਿਆਨਕ ਸੜਕ ਹਾਦਸੇ ਵਿੱਚ ਸਵਿਫਟ ਕਾਰ ਵਿੱਚ ਸਵਾਰ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਆਪਣੀ ਗੱਡੀ ਵਿਚ ਸਵਾਰ ਹੋ ਕੇ ਪਤੀ-ਪਤਨੀ ਖੰਨੇ ਤੋਂ ਲੁਧਿਆਣੇ ਕਿਸੇ ਕੰਮ ਲਈ ਜਾ ਰਹੇ ਸਨ। ਜਦੋਂ ਇਨ੍ਹਾਂ ਦੀ ਕਾਰ ਨੈਸ਼ਨਲ ਹਾਈਵੇ ਬੀਜਾ ਓਵਰਬ੍ਰਿਜ 'ਤੇ ਪਹੁੰਚੀ ਤਾਂ ਅਚਾਨਕ ਆਈ ਤਕਨੀਕੀ ਖਰਾਬੀ ਦੇ ਕਾਰਨ ਕਾਰ ਸੜਕ 'ਤੇ ਪਲਟਦੀ ਹੋਈ ਡਿਵਾਈਡਰ ਪਾਰ ਕਰ ਕੇ ਦੂਜੇ ਪਾਸੇ ਲੁਧਿਆਣੇ ਤੋਂ ਆ ਰਹੀ ਇੱਕ ਬਲੈਰੋ ਗੱਡੀ ਨਾਲ ਟਕਰਾ ਗਈ। ਜਦ ਕੇ ਉਸ ਵਿਚ ਵੀ ਇੱਕ ਪਰਿਵਾਰ ਸਵਾਰ ਹੋ ਕੇ ਜੰਮੂ-ਕਸ਼ਮੀਰ ਤੋਂ ਅਸਥੀਆਂ ਜਲ ਪ੍ਰਵਾਹ ਕਰਨ ਵਾਸਤੇ ਹਰਿਦੁਆਰ ਜਾ ਰਿਹਾ ਸੀ। ਇਸ ਹਾਦਸੇ ਵਿੱਚ ਸਵਿਫਟ ਡਜਾਇਰ ਕਾਰ ਵਿੱਚ ਸਵਾਰ ਅਭਿਸ਼ੇਕ ਭੁੱਲਰ ਜੋ ਕਾਰ ਵਿੱਚੋਂ ਕਰੀਬ ਸੌ ਫੁੱਟ ਹੇਠਾਂ ਸਰਵਿਸ ਰੋਡ 'ਤੇ ਜਾ ਡਿੱਗਿਆ। ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਥੇ ਹੀ ਸਥਾਨਕ ਲੋਕਾਂ ਵੱਲੋਂ ਉਸ ਦੀ ਪਤਨੀ ਪ੍ਰਿਆ ਖੁੱਲਰ ਨੂੰ ਗੱਡੀ ਵਿਚੋਂ ਗੰਭੀਰ ਹਾਲਤ ਵਿੱਚ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ ਹੈ। ਉਥੇ ਹੀ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਜਦ ਕਿ ਉਸ ਦੀ ਪਤਨੀ ਨੂੰ 108 ਐਂਬੂਲੈਂਸ ਰਾਹੀਂ ਲੁਧਿਆਣਾ ਦੇ ਡੀਐਮਸੀ ਹਸਪਤਾਲ ਭੇਜਿਆ ਗਿਆ ਹੈ।

Have something to say? Post your comment