Thursday, April 03, 2025

Punjab

ਝੂੰਦਾ ਕਮੇਟੀ ਦੀਆਂ ਸਿਫਾਰਸ਼ਾਂ ਪ੍ਰਵਾਨ ਹੋਣ ਮਗਰੋਂ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਭੰਗ ਕਰਨ ਦਾ ਲਿਆ ਫੈਸਲਾ

Sukhbir Singh Badal

July 29, 2022 06:45 AM

ਮੋਹਾਲੀ : ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਲਈ ਬਣਾਈ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ’ਤੇ ਕੰਮ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ।ਪਾਰਟੀ ਵੱਲੋਂ ਜਾਰੀ ਕੀਤੇ ਇਕ ਬਿਆਨ ਮੁਤਾਬਕ ਕੋਰ ਕਮੇਟੀ ਸਮੇਤ ਸਾਰੀਆਂ ਕਮੇਟੀਆਂ ਭੰਗ ਕਰ ਦਿੱਤੀਆ ਗਈਆਂ ਹਨ। ਜਿਨ੍ਹਾਂ ਵਿਚ ਵਰਕਿੰਗ ਕਮੇਟੀ ਸਾਰੇ ਅਹੁਦੇਦਾਰ ਤੇ ਹੋਰ ਸਾਰੇ ਵਿੰਗ ਵੀ ਭੰਗ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਅਕਾਲੀ ਦਲ ਦੀ ਕੋਰ ਕਮੇਟੀ, ਜੋ ਕਿ ਪਾਰਟੀ ਦੀ ਫੈਸਲਾ ਲੈਣ ਵਾਲੀ ਸਰਵਉਚ ਕਮੇਟੀ ਹੈ, ਨੇ ਝੂੰਦਾਂ ਕਮੇਟੀ ਦੀ ਰਿਪੋਰਟ ’ਤੇ ਵਿਚਾਰ ਵਟਾਂਦਰਾ ਕਰ ਕੇ ਇਸਨੂੰ ਪ੍ਰਵਾਨ ਕੀਤਾ ਸੀ ਤੇ ਇਸਦੀ ਸ਼ਲਾਘਾ ਵੀ ਕੀਤੀ ਸੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸਿਫਾਰਸ਼ਾਂ ਲਾਗੂ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਅਧਿਕਾਰ ਵੀ ਦਿੱਤੇ ਸਨ। ਕਮੇਟੀ ਨੇ ਸਿਫਾਰਸ਼ ਕੀਤੀ ਕਿ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ ਕਰ ਕੇ ਨਵੇਂ ਸਿਰੇ ਤੋਂ ਬਣਾਇਆ ਜਾਵੇ ਅਤੇ ਪੰਥਕ ਤੇ ਪੰਜਾਬੀ ਹਿੱਤਾਂ ਤੇ ਕਦਰਾਂ ਕੀਮਤਾਂ ਅਨੁਸਾਰ ਪਾਰਟੀ 'ਚ ਨਵੀਂ ਰੂਹ ਫੂਕੀ ਜਾਵੇ ਤੇ ਅਜਿਹਾ ਕਰਦਿਆਂ ਪਾਰਟੀ ਦੇ ਹੇਠਲੇ ਪੱਧਰ ਦੇ ਵਰਕਰਾਂ, ਕੇਡਰ ਤੇ ਲੀਡਰਸ਼ਿਪ ਦੀਆਂ ਭਾਵਨਾਵਾਂ ਦਾ ਖਿਆਲ ਰੱਖਿਆ ਜਾਵੇ। ਪਾਰਟੀ ਪ੍ਰਧਾਨ ਹੁਣ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਲਈ ਸੀਨੀਅਰ ਸਾਥੀਆਂ ਦੇ ਨਾਲ ਨਾਲ ਵਰਕਰਾਂ ਤੇ ਕੇਡਰ ਨਾਲ ਰਾਇ ਮਸ਼ਵਰਾ ਕਰਨਗੇ।ਬਾਦਲ ਵੱਖ ਵੱਖ ਪੰਜਾਬੀ ਤੇ ਪੰਥਕ ਸ਼ਖਸੀਅਤਾਂ ਖਾਸ ਤੌਰ ’ਤੇ ਬੁੱਧੀਜੀਵੀਆਂ, ਲੇਖਕਾਂ, ਧਾਰਮਿਕ ਤੇ ਸਿਆਸੀ ਬੁਲਾਰਿਆਂ, ਰਾਇ ਬਣਾਉਣ ਵਾਲਿਆਂ ਤੇ ਕਿਸਾਨਾਂ, ਮੁਲਾਜ਼ਮਾਂ, ਵਿਦਿਆਰਥੀਆਂ, ਅਧਿਆਪਕਾਂ, ਵਪਾਰੀਆਂ, ਘਰੇਲੂ ਗ੍ਰਹਿਣੀਆਂ ਤੇ ਨੌਜਵਾਨ ਆਦਿ ਸਮੇਤ ਵੱਖ ਵੱਖ ਵਰਗਾਂ ਦੇ ਨੁਮਾਇੰਦਿਆਂ ਨਾਲ ਰਾਇ ਮਸ਼ਵਰਾ ਕਰਨਗੇ।

Have something to say? Post your comment