ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 8.30 ਵਜੇ ਤਕ ਚੰਡੀਗੜ੍ਹ 'ਚ ਰਹਿਣਗੇ। ਸ਼ਹਿਰ ਵਿੱਚ ਕਈ ਰਾਜਾਂ ਦੇ ਮੁੱਖ ਮੰਤਰੀ, ਰਾਜਪਾਲ, ਡੀਜੀਪੀ ਅਤੇ ਹੋਰ ਅਧਿਕਾਰੀ ਮੌਜੂਦ ਰਹਿਣਗੇ। ਅਮਿਤ ਸ਼ਾਹ ਅੱਜ ਸਵੇਰੇ 10 ਵਜੇ ਚੰਡੀਗੜ੍ਹ ਹਵਾਈ ਅੱਡੇ 'ਤੇ ਪਹੁੰਚਣਗੇ। ਇਸ ਤੋਂ ਬਾਅਦ ਉਹ ਸਿੱਧੇ ਪੰਜਾਬ ਰਾਜ ਭਵਨ ਜਾਣਗੇ। ਰਾਜ ਭਵਨ ਵਿਖੇ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਡਰੱਗ ਤਸਕਰੀ ਅਤੇ ਰਾਸ਼ਟਰੀ ਸੁਰੱਖਿਆ 'ਤੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਜਾਵੇਗਾ। ਪ੍ਰੋਗਰਾਮ ਦਾ ਉਦਘਾਟਨ ਅਮਿਤ ਸ਼ਾਹ ਕਰਨਗੇ। ਇਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਜੰਮੂ-ਕਸ਼ਮੀਰ ਦੇ ਐਲਜੀ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਤੋਂ ਇਲਾਵਾ ਇਨ੍ਹਾਂ ਰਾਜਾਂ ਦੇ ਰਾਜਪਾਲ, ਡੀਜੀਪੀ ਅਤੇ ਹੋਰ ਅਧਿਕਾਰੀ ਵੀ ਸ਼ਾਮਲ ਹੋਣਗੇ।
ਪ੍ਰੋਗਰਾਮ ਦੌਰਾਨ ਨਾਰਕੋ ਕੋਆਰਡੀਨੇਸ਼ਨ ਸੈਂਟਰ (NCORD) ਦਾ ਪੋਰਟਲ ਵੀ ਲਾਂਚ ਕੀਤਾ ਜਾਵੇਗਾ। ਇਸ ਦੇ ਨਾਲ ਹੀ ਡਾਇਗਨੌਸਟਿਕਸ ਡੈਸ਼ਬੋਰਡ ਨੂੰ ਵੀ ਲਾਂਚ ਕੀਤਾ ਜਾਵੇਗਾ। ਪ੍ਰੋਗਰਾਮ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਭਾਸ਼ਣ ਦੇਣਗੇ। ਪ੍ਰੋਗਰਾਮ ਦੌਰਾਨ ਨਸ਼ਾ ਮੁਕਤੀ ਦੇ ਪੰਦਰਵਾੜੇ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਰਾਜਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਨੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਵਿੱਚ ਪ੍ਰਾਪਤੀਆਂ ਕੀਤੀਆਂ ਹਨ। ਅੰਤ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਭਾਸ਼ਣ ਦੇਣਗੇ।