Thursday, April 03, 2025

Punjab

ਜੇਲ੍ਹ ਮੰਤਰੀ ਹਰਜੋਤ ਬੈਂਸ ਤੋਂ ਬਾਅਦ ਹੁਣ ਡਿਪਟੀ ਸਪੀਕਰ ਤੇ ਅਨਮੋਲ ਗਗਨ ਮਾਨ ਵੀ ਕੋਰੋਨਾ ਪੌਜ਼ੀਟਿਵ

Deputy Speaker Jai ksrihan and Anmol Gagan Mann corona positive

July 30, 2022 07:45 AM

ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਦਾ ਖਤਰਾ ਲਗਾਤਾਰ ਮੰਡਰਾ ਰਿਹਾ ਹੈ ਤੇ ਹੁਣ ਇਸ ਦੀ ਮਾਰ ਪੰਜਾਬ ਸਰਕਾਰ ਦੇ ਮੰਤਰੀਆਂ 'ਤੇ ਪੈਂਦੀ ਨਜ਼ਰ ਆ ਰਹੀ ਹੈ। ਪਿਛਲੇ 24 ਘੰਟਿਆਂ 'ਚ ਜਿੱਥੇ 500 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ ਉੱਥੇ ਹੀ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋਡੀ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸ ਬਾਰੇ ਦੋਵਾਂ ਮੰਤਰੀਆਂ ਨੇ ਆਪਣੇ ਟਵਿਟਰ ਅਕਾਊਂਟ  'ਤੇ ਜਾਣਕਾਰੀ ਦਿੱਤੀ ਗਈ ਹੈ। 

 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੇਲ੍ਹ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਰਿਪੋਰਟ ਪੌਜ਼ੀਟਿਵ ਪਾਈ ਗਈ ਸੀ ਜਿਹਨਾਂ ਦੇ ਸੰਪਰਕ  'ਚ ਆਉਣ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਸੀ ।

 

Have something to say? Post your comment