Petrol-Diesel Price Today: ਅੱਜ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਤਾਜ਼ਾ ਰੇਟ, ਜਾਣੋ ਦਿੱਲੀ ਸਮੇਤ ਇਨ੍ਹਾਂ ਸੂਬਿਆਂ ਦੇ ਵੱਡੇ ਸ਼ਹਿਰਾਂ 'ਚ ਕਿੰਨਾ ਮਿਲੇਗਾ ਤੇਲ
ਪੈਟਰੋਲ-ਡੀਜ਼ਲ ਦੀ ਕੀਮਤ ਅੱਜ 31 ਜੁਲਾਈ 2022: ਤੇਲ ਕੰਪਨੀਆਂ ਨੇ ਐਤਵਾਰ ਲਈ ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤਾਜ਼ਾ ਰੇਟ ਮੁਤਾਬਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਕਾਰਨ ਤੇਲ ਦੀਆਂ ਕੀਮਤਾਂ ਸਥਿਰ ਰਹੀਆਂ। ਜ਼ਿਕਰਯੋਗ ਹੈ ਕਿ 71 ਦਿਨਾਂ ਤੋਂ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਮਹਾਰਾਸ਼ਟਰ ਨੂੰ ਛੱਡ ਕੇ ਦਿੱਲੀ ਸਮੇਤ ਬਾਕੀ ਸਾਰੇ ਰਾਜਾਂ 'ਚ ਪੈਟਰੋਲ ਅਤੇ ਡੀਜ਼ਲ ਪੁਰਾਣੀ ਕੀਮਤ 'ਤੇ ਮਿਲ ਰਿਹਾ ਹੈ। ਦੱਸ ਦੇਈਏ ਕਿ ਮਹਾਰਾਸ਼ਟਰ 'ਚ ਸ਼ਿੰਦੇ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾਇਆ ਸੀ, ਜਿਸ ਤੋਂ ਬਾਅਦ ਤੇਲ ਦੀਆਂ ਕੀਮਤਾਂ 'ਚ ਕਮੀ ਆਈ ਹੈ। ਆਓ ਜਾਣਦੇ ਹਾਂ ਕਿ ਦਿੱਲੀ ਸਮੇਤ ਇਨ੍ਹਾਂ ਸਾਰੇ ਰਾਜਾਂ ਦੇ ਪ੍ਰਮੁੱਖ ਸ਼ਹਿਰਾਂ 'ਚ ਐਤਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀ ਤਾਜ਼ਾ ਕੀਮਤ ਕੀ ਹੈ? ਐਤਵਾਰ ਨੂੰ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ 'ਚ ਐਤਵਾਰ ਨੂੰ ਵੀ 1 ਲੀਟਰ ਪੈਟਰੋਲ ਦੀ ਕੀਮਤ 96.72 ਰੁਪਏ ਅਤੇ 1 ਲੀਟਰ ਡੀਜ਼ਲ ਦੀ ਕੀਮਤ 89.62 ਰੁਪਏ ਹੋਵੇਗੀ।
ਚੰਡੀਗੜ੍ਹ, ਪੰਜਾਬ ਵਿੱਚ ਐਤਵਾਰ ਨੂੰ ਪੈਟਰੋਲ ਦੀ ਕੀਮਤ 96.20 ਰੁਪਏ ਅਤੇ ਡੀਜ਼ਲ ਦੀ ਕੀਮਤ 84.26 ਰੁਪਏ ਪ੍ਰਤੀ ਲੀਟਰ ਹੈ। ਅੰਮ੍ਰਿਤਸਰ 'ਚ ਪੈਟਰੋਲ ਦੀ ਕੀਮਤ 96.43 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 86.79 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜਲੰਧਰ 'ਚ ਪੈਟਰੋਲ ਦੀ ਕੀਮਤ 96.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 86.80 ਰੁਪਏ ਪ੍ਰਤੀ ਲੀਟਰ ਹੈ। ਲੁਧਿਆਣਾ ਵਿੱਚ ਪੈਟਰੋਲ ਦੀ ਕੀਮਤ 96.85 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 87.18 ਰੁਪਏ ਪ੍ਰਤੀ ਲੀਟਰ ਹੈ।