Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Punjab

ਨਸ਼ਿਆਂ ਵਿਰੁੱਧ ਜੰਗ: ਇਕ ਮਹੀਨੇ 'ਚ ਫੜੇ ਗਏ 2205 ਨਸ਼ਾ ਤਸਕਰਾਂ 'ਚੋਂ 260 ਵੱਡੀਆਂ ਮੱਛੀਆਂ; 49 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

IGP Sukhchain Gill

August 01, 2022 03:59 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਨੂੰ ਲਗਭਗ ਇੱਕ ਮਹੀਨਾ ਪੂਰਾ ਹੋਣ ਦੇ ਨਾਲ ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 260 ਵੱਡੀਆਂ ਮੱਛੀਆਂ ਸਮੇਤ 2205 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਮੇਂ ਦੌਰਾਨ ਪੁਲਿਸ ਵੱਲੋਂ ਕੁੱਲ 1730 ਐਫ.ਆਈ.ਆਰਜ਼. ਦਰਜ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚੋਂ 145 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ।
ਆਪਣੀ ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਪਿਛਲੇ ਮਹੀਨੇ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 48.95 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਪਿਛਲੇ ਮਹੀਨੇ 99 ਭਗੌੜਿਆਂ ਅਤੇ ਐਨਡੀਪੀਐਸ ਕੇਸਾਂ ਵਿੱਚ ਲੋੜੀਂਦੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਬਾਰੇ ਮਹੀਨਾਵਾਰ ਅਪਡੇਟਸ ਦਿੰਦਿਆਂ, ਆਈਜੀਪੀ ਨੇ ਕਿਹਾ ਕਿ ਪੁਲਿਸ ਨੇ 30 ਕਿਲੋਗ੍ਰਾਮ ਹੈਰੋਇਨ, 75 ਕਿਲੋਗ੍ਰਾਮ ਅਫੀਮ, 69 ਕਿਲੋਗ੍ਰਾਮ ਗਾਂਜਾ ਅਤੇ 185 ਕੁਇੰਟਲ ਭੁੱਕੀ ਬਰਾਮਦ ਕੀਤੀ ਹੈ ਅਤੇ ਇਸ ਤੋਂ ਇਲਾਵਾ ਸੂਬੇ ਭਰ ਵਿੱਚ ਫਾਰਮਾ ਓਪੀਓਡਜ਼ ਦੀਆਂ 12.56 ਲੱਖ ਗੋਲੀਆਂ/ਕੈਪਸੂਲ/ਟੀਕੇ/ ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ 'ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਇਲਾਕਿਆਂ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਹਫ਼ਤੇ ਪੁਲਿਸ ਨੇ 329 ਐਫਆਈਆਰ ਦਰਜ ਕਰਦਿਆਂ 453 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 8.4 ਕਿਲੋ ਹੈਰੋਇਨ, 10 ਕਿਲੋ ਅਫੀਮ, 2 ਕਿਲੋ ਗਾਂਜਾ ਅਤੇ 21 ਕੁਇੰਟਲ ਭੁੱਕੀ ਬਰਾਮਦ ਕਰਨ ਤੋਂ ਇਲਾਵਾ 10.46 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਾਰੇ ਪੁਲਿਸ ਜ਼ਿਲ੍ਹਿਆਂ ਦੀ ਹਫਤਾਵਾਰੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਅਤੇ ਡਰੱਗ ਮਨੀ ਦੀ ਬਰਾਮਦਗੀ, ਕੇਸ ਦਰਜ ਕਰਨ, ਨਸ਼ਿਆਂ ਦੇ ਤਸਕਰਾਂ ਅਤੇ ਭਗੌੜੇ ਅਪਰਾਧੀਆਂ ਦੀਆਂ ਗ੍ਰਿਫਤਾਰੀਆਂ ਦੇ ਆਧਾਰ 'ਤੇ ਤਿੰਨ ਚੋਟੀ ਦੇ ਜ਼ਿਲ੍ਹਿਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹਨਾਂ ਤਿੰਨੋਂ ਸਿਖਰਲੇ ਜ਼ਿਲ੍ਹਿਆਂ ਨੂੰ ਮੁੱਖ ਮੰਤਰੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਵਰਦੀ ਵਿੱਚ ਕਿਸੇ ਵੀ ਕਾਲੀ ਭੇਡ ਨੂੰ ਬਰਦਾਸ਼ਤ ਨਾ ਕਰਨ ਲਈ ਪਹਿਲਾਂ ਹੀ ਸਪੱਸ਼ਟ ਨਿਰਦੇਸ਼ ਦਿੱਤੇ ਜਾਣ ਦੇ ਨਾਲ, ਆਈਜੀਪੀ ਨੇ ਕਿਹਾ ਕਿ ਗਲਤ ਕਾਰਵਾਈਆਂ ਵਿੱਚ ਸ਼ਾਮਲ ਪਾਏ ਜਾਣ ਉਪਰੰਤ ਇੱਕ ਡੀਐਸਪੀ ਸਮੇਤ ਛੇ ਅਜਿਹੇ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੀ ਜਾ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।

Have something to say? Post your comment