ਚੰਡੀਗੜ੍ਹ: ਪੰਜਾਬ ਸਰਕਾਰ ਨੇ ਬਰਮਿੰਘਮ ਖੇਡਾਂ 2022 ਵਿੱਚ ਕਾਂਸੀ ਦਾ ਮੈਡਲ ਜਿੱਤਣ ਵਾਲੀ ਪੰਜਾਬ ਦੀ ਵੇਟਲਿਫਟਰ ਹਰਜਿੰਦਰ ਕੌਰ ਨੂੰ 40 ਲੱਖ ਰੁਪਏ ਦਾ ਨਗਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਸੀਐਮ ਭਗਵੰਤ ਮਾਨ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬਰਮਿੰਘਮ ਖੇਡਾਂ 2022 ਵਿੱਚ ਪੰਜਾਬ ਦੀ ਵੇਟਲਿਫਟਰ ਹਰਜਿੰਦਰ ਕੌਰ ਨੇ ਕਾਂਸੀ ਦਾ ਮੈਡਲ ਜਿੱਤਿਆ ਹੈ। ਸੀਐਮ ਭਗਵੰਤ ਮਾਨ ਟਵੀਟ ਕਰਕੇ ਕਿਹਾ ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ। ਇਸ ਮਾਣਮੱਤੀ ਖਿਡਾਰਨ ਦੀ ਇਹ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਖ਼ਾਸ ਕਰਕੇ ਸਾਡੀਆਂ ਬੱਚੀਆਂ ਨੂੰ ਉਤਸ਼ਾਹਤ ਕਰੇਗੀ।
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, "ਬਰਮਿੰਘਮ ਵਿਖੇ ਚੱਲ ਰਹੀਆਂ ਕਾਮਨਵੈਲਥ ਖੇਡਾਂ ਵਿੱਚ ਪੰਜਾਬ ਦੀ ਧੀ ਹਰਜਿੰਦਰ ਕੌਰ ਨੇ 71 ਕਿਲੋ ਵੇਟਲਿਫਟਿੰਗ ਵਿੱਚ ਕਾਂਸੀ ਦਾ ਮੈਡਲ ਜਿੱਤਿਆ। ਇਨ੍ਹਾਂ ਖੇਡਾਂ ਵਿੱਚ ਇਹ ਭਾਰਤ ਦਾ ਨੌਂਵਾਂ ਮੈਡਲ ਹੈ। ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੂੰ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਬਹੁਤ ਬਹੁਤ ਮੁਬਾਰਕਾਂ"।