ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਆਹ ਤੋਂ ਬਾਅਦ ਪਹਿਲੀ ਵਾਰ ਆਪਣੇ ਪਰਿਵਾਰ ਸਣੇ ਪਿੰਡ ਸਤੌਜ ਪਹੁੰਚੇ। ਪੂਰੇ ਪਿੰਡ 'ਚ ਖੁਸ਼ੀ ਦਾ ਮਾਹੌਲ ਸੀ ਪੂਰੇ ਪਿੰਡ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਸੀਐਮ ਪਰਿਵਾਰ ਸਣੇ ਪਿੰਡ ਦੇ ਸਾਰੇ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਿਆ ਗਿਆ। ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸੀਐੱਮ ਭਗਵੰਤ ਮਾਨ ਨੇ ਪਰਿਵਾਰ ਸਮੇਤ ਲੰਗਰ ਹਾਲ ਵਿੱਚ ਬੈਠ ਕੇ ਲੰਗਰ ਛਕਿਆ। ਲੰਗਰ ਛਕਣ ਮਗਰੋਂ ਸੀਐੱਮ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕੀਤਾ। ਜਿੱਥੇ ਉਹਨਾਂ ਪਿੰਡ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਨੇ ਸਾਦੇ ਵਿਆਹ ਕਰਨ ਦਾ ਸੰਦੇਸ਼ ਦਿੱਤਾ। ਉਹਨਾਂ ਕਿਹਾ ਕਿ ਕਰਜ਼ੇ ਲੈ ਕੇ ਵਿਆਹ ਕਰਨੇ ਖੁਦਕੁਸ਼ੀਆਂ ਕਰਨ ਲਈ ਮਜਬੂਰ ਕਰਦਾ ਹੈ। ਇਸ ਤੋਂ ਇਲਾਵਾ ਪਿੰਡ ਵਾਸੀਆਂ ਨੂੰ ਸੰਬੋਧਨ 'ਚ ਸੀਐੱਮ ਨੇ ਹੋਰ ਕਈ ਵਾਅਦੇ ਪਿੰਡ ਵਾਸੀਆਂ ਨਾਲ ਕੀਤੇ।