ਮੋਹਾਲੀ: ਪੰਜਾਬ ਤੋਂ ਆਪ ਦੇ ਰਾਜ ਸਭਾ ਐਮਪੀ ਰਾਘਵ ਚੱਢਾ ਨੇ ਸੰਸਦ 'ਚ ਨਸ਼ੇ ਦੇ ਮੁੱਦੇ 'ਤੇ ਚਰਚਾ ਦੀ ਮੰਗ ਕੀਤੀ ਹੈ। ਇਸ ਲਈ ਰਾਘਵ ਚੱਢਾ ਨੇ ਸਸਪੈਨਸ਼ਨ ਨੋਟਿਸ ਵੀ ਦਿੱਤਾ ਕੀਤਾ ਹੈ।ਗੁਜਰਾਤ ਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਪੰਜਾਬ ਤੇ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਸਾਜ਼ਿਸ਼ ਦੇ ਮੁੱਦੇ 'ਤੇ ਚਰਚਾ ਕਰਨ ਲਈ ਚੱਢਾ ਨੇ ਰਾਜ ਸਭਾ 'ਚ ਸਸਪੈਨਸ਼ਨ ਆਫ ਬਿਜ਼ਨਸ ਨੋਟਿਸ ਦਿੱਤਾ ਹੈ। ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਰਾਘਵ ਚੱਢਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਪੰਜਾਬ ਨਾਲ ਜੁੜੇ ਕਈ ਮੁੱਦਿਆਂ 'ਤੇ ਗੱਲਬਾਤ ਹੋਵੇਗੀ।ਅੰਮ੍ਰਿਤਸਰ ਦੀਆਂ ਇਨ੍ਹਾਂ 'ਤੇ 12 ਫੀਸਦੀ ਜੀਐਸਟੀ ਟੈਕਸ ਲਾਉਣ ਦਾ ਮੁੱਦਾ ਵੀ ਵਿਚਾਰਿਆ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਮੁਲਾਕਾਤ ਕਰੀਬ 12 ਵਜੇ ਮਿਲਣਗੇ।